ਅਪਰਾਧਖਬਰਾਂ

ਗੁਰਦਾਸ ਮਾਨ ਖਿਲਾਫ ਧਾਰਾ 295 ਏ ਦਾ ਕੇਸ ਦਰਜ

ਨਕੋਦਰ-ਮੁਰਾਦ ਸ਼ਾਹ ਡੇਰਾ ਨਕੋਦਰ ਦੇ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਦੀ ਅੰਸ਼ ਦੱਸਦਿਆਂ ਸਿੱਖ ਸੰਗਠਨਾਂ ਦੇ ਗੁੱਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਧਾਰਮਿਕਾ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗੁਰਦਾਸ ਮਾਨ ਖ਼ਿਲਾਫ਼ ਥਾਣਾ ਸਿਟੀ ਨਕੋਦਰ ਵਿਖੇ ਧਾਰਾ 295 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗੁਰਦਾਸ ਮਾਨ ਖ਼ਿਲਾਫ਼ ਪਿਛਲੇ ਕੁਝ ਦਿਨਾਂ ਤੋਂ ਸਿੱਖ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਸੀ। ਇਥੋਂ ਤਕ ਕਿ ਰਸਤੇ ਵੀ ਬੰਦ ਕੀਤੇ ਜਾ ਰਹੇ ਸਨ। ਸਿੱਖ ਜਥੇਬੰਦੀਆਂ ਦਾ ਕਹਿਣਾ ਸੀ ਕਿ ਜੇਕਰ ਗੁਰਦਾਸ ਮਾਨ ਖ਼ਿਲਾਫ਼ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਉਹ ਵਿਰੋਧ ਹੋਰ ਤਿੱਖਾ ਕਰਨਗੇ। ਸਿੱਖ ਆਗੂ ਅਮਰੀਕ ਸਿੰਘ ਅਜਨਾਲਾ ਨੇ ਤਾਂ ਇਹ ਵੀ ਐਲਾਨ ਕੀਤਾ ਹੈ ਕਿ ਉਹ ਪੰਜਾਬ ਵਿੱਚ ਗੁਰਦਾਸ ਮਾਨ ਦੇ ਅਖਾੜੇ ਨਹੀਂ ਲਗਣ ਦੇਣਗੇ।

Comment here