ਨਕੋਦਰ-ਮੁਰਾਦ ਸ਼ਾਹ ਡੇਰਾ ਨਕੋਦਰ ਦੇ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਦੀ ਅੰਸ਼ ਦੱਸਦਿਆਂ ਸਿੱਖ ਸੰਗਠਨਾਂ ਦੇ ਗੁੱਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗੁਰਦਾਸ ਮਾਨ ਖ਼ਿਲਾਫ਼ ਥਾਣਾ ਸਿਟੀ ਨਕੋਦਰ ਵਿਖੇ ਧਾਰਾ 295 ਏ ਤਹਿਤ ਮਾਮਲਾ ਦਰਜ ਕੀਤਾ ਗਿਆ , ਇਸ ਮਗਰੋਂ ਗੁਰਦਾਸ ਮਾਨ ਦੇ ਸਮਰਥਕ ਵੀ ਸੜਕਾਂ ਤੇ ਨਿਤਰ ਰਹੇ ਹਨ, ਉਨ੍ਹਾਂ ਨੇ ਮੰਗ ਕੀਤੀ ਕਿ ਸਿੱਖ ਆਗੂ ਪਰਮਜੀਤ ਸਿੰਘ ਅਕਾਲੀ, ਜਿਨ੍ਹਾਂ ਨੇ ਗੁਰਦਾਸ ਮਾਨ ਵਿਰੁੱਧ ਕੇਸ ਦਾਇਰ ਕੀਤਾ ਸੀ, ਉਸ ਦੇ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਲਾਡੀ ਸ਼ਾਹ ਲਈ ਗਲ਼ਤ ਸ਼ਬਦਾਵਲੀ ਵਰਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੀ ਸ਼ਿਕਾਇਤ ਪੁਲਸ ਅਧਿਕਾਰੀਆਂ ਨੂੰ ਸੌਂਪੀ ਹੈ। ਪੁਲਸ ਨੇ ਕੁਝ ਦਿਨਾਂ ਦਾ ਸਮਾਂ ਮੰਗਿਆ ਹੈ।
Comment here