ਅਪਰਾਧਸਿਆਸਤਖਬਰਾਂਦੁਨੀਆ

ਗੁਰਦੁਆਰਾ ਕਾਰਤੇ ਪਰਵਾਨ ’ਤੇ ਹਮਲਾ ਕਰਨ ਵਾਲੇ ਦੋਸ਼ੀ ਗ੍ਰਿਫ਼ਤਾਰ

ਕਾਬੁਲ-ਲੰਘੇ ਦਿਨੀਂ ਇਸਲਾਮਿਕ ਅਮੀਰਾਤ ਆਫ ਅਫਗਾਨਿਸਤਾਨ ਦੇ ਬੁਲਾਰੇ ਅਤੇ ਮੰਤਰੀ ਜ਼ਬੀਹੁੱਲਾ ਮੁਜਾਹਿਦ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਗੁਰਦੁਆਰਾ ਕਾਰਤੇ ਪਰਵਾਨ ’ਤੇ ਹਮਲਾ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਕਾਬੁਲ ਵਿਚ ਹਿੰਦੂ ਘੱਟ ਗਿਣਤੀਆਂ ਨੂੰ ਪਰੇਸ਼ਾਨ ਕਰਨ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਬੁਲ ਪੁਲਸ ਨੇ ਗ੍ਰਿਫ਼ਤਾਰ ਕੀਤਾ ਅਤੇ ਉਹਨਾਂ ਨੂੰ ਨਿਆਂ ਦੇ ਦਾਇਰੇ ਵਿਚ ਲਿਆਂਦਾ ਗਿਆ ਹੈ।
ਅਕਤੂਬਰ ਦੇ ਪਹਿਲੇ ਹਫ਼ਤੇ ਵਿਚ ਹੀ ਕਾਬੁਲ ਦੇ ਇਸ ਗੁਰਦੁਆਰੇ ਵਿਚ ਕੁਝ ਹਥਿਆਰਬੰਦ ਲੜਾਕੇ ਜ਼ਬਰਦਸਤੀ ਦਾਖਲ ਹੋ ਗਏ ਸਨ। ਉਹਨਾਂ ਨੇ ਸੁਰੱਖਿਆ ਵਿਚ ਤਾਇਨਾਤ ਸੁਰੱਖਿਆ ਕਰਮੀਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਸੀ.ਸੀ.ਟੀ.ਵੀ. ਕੈਮਰੇ ਤੋੜ ਦਿੱਤੇ।
ਇਸ ਤੋਂ ਪਹਿਲਾਂ ਇੰਡੀਆ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਨੇ ਚੰਡੋਕ ਨੇ ਦੱਸਿਆ ਸੀ ਕਿ ਹਥਿਆਰਬੰਦ ਤਾਲਿਬਾਨੀ ਅਧਿਕਾਰੀ ਗੁਰਦੁਆਰੇ ਵਿਚ ਦਾਖਲ ਹੋਏ ਸਨ। ਗੁਰਦੁਆਰੇ ’ਤੇ ਹਮਲੇ ਨਾਲ ਚਿੰਤਤ ਅਫਗਾਨ ਹਿੰਦੂਆਂ ਅਤੇ ਸਿੱਖਾਂ ਨੇ ਭਾਰਤ ਸਰਕਾਰ ਤੋਂ ਉਹਨਾਂ ਦੀ ਤੁਰੰਤ ਨਿਕਾਸੀ ਦੀ ਅਪੀਲੀ ਕੀਤੀ ਸੀ।
ਰਿਪੋਰਟਾਂ ਮੁਤਾਬਕ 15-16 ਹਥਿਆਰਬੰਦ ਅਣਪਛਾਤੇ ਲੋਕ ਗੁਰਦੁਆਰੇ ਦੇ ਅੰਦਰ ਦੁਪਹਿਰ ਦੇ ਸਮੇਂ ਪਹੁੰਚ ਗਏ। ਇਹਨਾਂ ਲੋਕਾਂ ਨੇ ਤਿੰਨ ਗਾਰਡਾਂ ਦੇ ਹੱਥ-ਪੈਰ ਬੰਨ੍ਹ ਦਿੱਤੇ। ਉਹਨਾਂ ਨੇ ਬਾਹਰ ਜਾਂਦੇ ਹੋਏ ਸੀ.ਸੀ.ਟੀ.ਵੀ. ਵੀ ਤੋੜ ਦਿੱਤੇ। ਘਟਨਾ ਦੀ ਸੂਚਨਾ ਸਥਾਨਕ ਪ੍ਰਸ਼ਾਸਨ ਨੂੰ ਦਿੱਤੀ ਗਈ ਸੀ। ਘਟਨਾ ਵਿਚ ਹੋਏ ਨੁਕਸਾਨ ਦਾ ਮੁਲਾਂਕਣ ਵੀ ਕੀਤਾ ਗਿਆ।

Comment here