ਸਿਆਸਤਖਬਰਾਂ

ਗੁਰਦੁਆਰੇ ਦੇ ਲੈਂਟਰ ਹੇਠ ਆ ਕੇ ਮਰਨ ਵਾਲਿਆਂ ਦੇ ਪਰਿਵਾਰ ਦੀ ਸਰਕਾਰ ਵਲੋੰ ਮਦਦ

ਤਰਨਤਾਰਨ : ਲੰਘੇ ਦਿਨ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾਂ ਦੀ ਖਬਰ ਮਿਲਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਤੁਰੰਤ ਮੌਕੇ ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਅਤੇ ਜੇਕਰ ਕੋਈ ਜ਼ਖਮੀ ਹੋਇਆ ਤਾਂ ਉਸ ਦੇ ਮੁਫ਼ਤ ਇਲਾਜ ਦਾ ਵੀ ਐਲਾਨ ਕੀਤਾ। ਇਸ ਦੌਰਾਨ ਭਗਵੰਤ ਮਾਨ ਨੇ ਦੋ ਵਿਅਕਤੀਆਂ ਦੀ ਮੌਤ ਤੇ ਅਫਸੋਸ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Comment here