ਸਿਆਸਤਖਬਰਾਂ

ਗੁਰੂ ਕਿਰਪਾ ਨਾਲ ਪਵਿੱਤਰ ਅਸਥਾਨਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ-ਮੋਦੀ

ਨਵੀਂ ਦਿੱਲੀ-ਗੁਜਰਾਤ ਦੇ ਕੱਛ ਦੇ ਗੁਰਦੁਆਰਾ ਲਖਪਤ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮਾਗਮਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਿਤ ਕੀਤਾ। ਉਨ੍ਹਾਂ 2001 ਦੇ ਭੂਚਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੈਨੂੰ ਗੁਰੂ ਦੀ ਕਿਰਪਾ ਨਾਲ ਇਸ ਪਵਿੱਤਰ ਅਸਥਾਨ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਗੁਜਰਾਤ ਦੀ ਸਿੱਖ ਸੰਗਤ ਹਰ ਸਾਲ 23 ਦਸੰਬਰ ਤੋਂ 25 ਦਸੰਬਰ ਤੱਕ ਗੁਰਦੁਆਰਾ ਲਖਪਤ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦੀ ਹੈ।
ਕਰਤਾਰਪੁਰ ਲਾਂਘੇ ਨੂੰ ਲੈ ਕੇ ਪੀ.ਐਮ ਮੋਦੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦਾ ਕਈ ਦਹਾਕਿਆਂ ਤੋਂ ਇੰਤਜ਼ਾਰ ਸੀ, 2019 ਵਿਚ ਹੀ ਸਾਡੀ ਸਰਕਾਰ ਨੇ ਇਸ ਦਾ ਨਿਰਮਾਣ ਪੂਰਾ ਕੀਤਾ।’ ਮੋਦੀ ਨੇ ਕੱਛ ’ਚ ਅੱਤਵਾਦ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਬਹਾਦਰੀ ਅਤੇ ਔਰੰਗਜ਼ੇਬ ਵਿਰੁੱਧ ਉਨ੍ਹਾਂ ਦੀ ਕੁਰਬਾਨੀ ਸਾਨੂੰ ਸਿਖਾਉਂਦੀ ਹੈ ਕਿ ਕਿਵੇਂ ਦੇਸ਼ ਅੱਤਵਾਦ ਅਤੇ ਧਾਰਮਿਕ ਕੱਟੜਤਾ ਵਿਰੁੱਧ ਲੜਦਾ ਹੈ। ਇਸੇ ਤਰ੍ਹਾਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਜੀਵਨ ਵੀ ਹਰ ਕਦਮ ’ਤੇ ਦ੍ਰਿੜਤਾ ਅਤੇ ਕੁਰਬਾਨੀ ਦੀ ਜਿਉਂਦੀ ਜਾਗਦੀ ਮਿਸਾਲ ਹੈ। ਸਾਡੀ ਆਜ਼ਾਦੀ ਲਈ ਸੰਘਰਸ਼, ਜਲ੍ਹਿਆਂਵਾਲਾ ਬਾਗ ਦੀ ਧਰਤੀ ਅੱਜ ਵੀ ਉਨ੍ਹਾਂ ਕੁਰਬਾਨੀਆਂ ਦੀ ਗਵਾਹ ਹੈ।
ਪੀਐਮ ਮੋਦੀ ਨੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਗੁਰਦੁਆਰਿਆਂ ਵੱਲੋਂ ਕੀਤੇ ਗਏ ਕੰਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਔਖੀ ਘੜੀ ਵਿੱਚ ਜਿਸ ਤਰ੍ਹਾਂ ਸਾਡੇ ਗੁਰਦੁਆਰਿਆਂ ਨੇ ਸੇਵਾ ਦੀ ਜ਼ਿੰਮੇਵਾਰੀ ਸੰਭਾਲੀ ਹੈ, ਉਹ ਗੁਰੂ ਸਾਹਿਬ ਦੀ ਕਿਰਪਾ ਅਤੇ ਉਨ੍ਹਾਂ ਦੇ ਆਦਰਸ਼ਾਂ ਦਾ ਪ੍ਰਤੀਕ ਹੈ। ਸਗੋਂ ਜੇਕਰ ਅੱਜ ਸਾਡੀ ਕੌਮ, ਕੌਮ ਦਾ ਚਿੰਤਨ, ਕੌਮ ਦਾ ਵਿਸ਼ਵਾਸ ਅਤੇ ਅਖੰਡਤਾ ਸੁਰੱਖਿਅਤ ਹੈ ਤਾਂ ਇਸ ਦੇ ਮੂਲ ਵਿੱਚ ਸਿੱਖ ਗੁਰੂਆਂ ਦੀ ਮਹਾਨ ਤਪੱਸਿਆ ਹੈ।
ਪੀਐਮਓ ਦੀ ਤਰਫ਼ੋਂ ਜਾਰੀ ਬਿਆਨ ਅਨੁਸਾਰ, ਗੁਰੂ ਨਾਨਕ ਦੇਵ ਜੀ ਆਪਣੀ ਯਾਤਰਾ ਦੌਰਾਨ ਲਖਪਤ ਵਿੱਚ ਠਹਿਰੇ ਹੋਏ ਸਨ। ਉਸ ਦੀਆਂ ਕੁਝ ਵਸਤਾਂ ਗੁਰਦੁਆਰਾ ਲਖਪਤ ਸਾਹਿਬ ਵਿੱਚ ਰੱਖੀਆਂ ਹੋਈਆਂ ਹਨ, ਜਿਵੇਂ ਕਿ ਖੜੌਣ ਅਤੇ ਪਾਲਕੀ ਸਮੇਤ ਹੱਥ-ਲਿਖਤਾਂ ਅਤੇ ਗੁਰਮੁਖੀ ਲਿਪੀ। ਪੀਐਮਓ ਨੇ ਦੱਸਿਆ ਕਿ 2001 ਦੇ ਭੂਚਾਲ ਦੌਰਾਨ ਗੁਰਦੁਆਰੇ ਨੂੰ ਨੁਕਸਾਨ ਪਹੁੰਚਿਆ ਸੀ। ਨਰਿੰਦਰ ਮੋਦੀ ਉਸ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਸਨ ਅਤੇ ਉਨ੍ਹਾਂ ਨੇ ਬਿਨਾਂ ਦੇਰੀ ਗੁਰਦੁਆਰੇ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨਾ ਯਕੀਨੀ ਬਣਾਇਆ ਸੀ।

Comment here