ਸਿਆਸਤਖਬਰਾਂਚਲੰਤ ਮਾਮਲੇ

ਗੁਰੂ ਨਗਰੀ ਨੂੰ ਮਿਲਣਗੇ ਤਿੰਨ ਨਵੇਂ 66ਕੇਵੀ ਸਬ ਸਟੇਸ਼ਨ

ਅੰਮ੍ਰਿਤਸਰ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਵਿੱਚ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਹੈ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਵਪਾਰੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਨਹਿਰੀ ਪਾਣੀ ਦੇਣ ਦੇ ਐਲਾਨ ਦੇ ਨਾਲ ਨਾਲ ਅੰਮ੍ਰਿਤਸਰ ਵਿੱਚ 3 ਨਵੇਂ 66ਕੇਵੀ ਸਟੇਸ਼ਨ ਬਣਾਉਣ ਦੀ ਵੀ ਗੱਲ ਕਹੀ ਗਈ। ਇਸ ਤੋਂ ਇਲਾਵਾ ਐਲਾਨ ਕੀਤਾ ਗਿਆ ਕਿ ਸ਼ਹਿਰ ਵਿੱਚ ਈ-ਬੱਸਾਂ ਚਲਾਈਆਂ ਜਾਣਗੀਆਂ।
ਅੰਮ੍ਰਿਤਸਰ ਵਿੱਚ ਕਾਰੋਬਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਹ ਕਾਰੋਬਾਰੀਆਂ ਨਾਲ ਇਕ ਤਰ੍ਹਾਂ ਦੀ ਮੀਟਿੰਗ ਹੈ ਅਤੇ ਹੋਰ ਜਿਲਿਆਂ ਵਿੱਚ ਵੀ ਕਾਰੋਬਾਰੀਆ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਾਰੋਬਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਇਹ ਮੀਟਿੰਗ ਵੀ ਇਹੀ ਦੱਸਣ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਗਰੰਟੀਆਂ ਉਦੋਂ ਹੀ ਦਿੰਦੇ ਹਾਂ ਜਦੋਂ ਪੂਰੇ ਕਰਨ ਲਈ ਸਾਧਨ ਵੀ ਹੋਣ। ਮਾਨ ਨੇ ਕਿਹਾ ਕਿ ਕਾਰੋਬਾਰੀਆਂ ਨਾਲ ਕੀਤੇ ਵਾਅਦੇ ਵੀ ਇਸੇ ਤਰਜ਼ ਉੱਤੇ ਪੂਰੇ ਕੀਤੇ ਗਏ ਹਨ। ਇਸ ਮੌਕੇ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਤਰੀਫ ਵੀ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਕਈ ਸੁਝਾਅ ਵੀ ਮਿਲੇ ਹਨ, ਜਿਨ੍ਹਾਂ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜਿਲ੍ਹਿਆਂ ਪਛਾਣ ਕਰਕੇ ਕਾਰੋਬਾਰੀ ਸੌਖ ਪੈਦਾ ਕੀਤੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਖੇਤਾਂ ਦੇ ਨਾਲ ਨਾਲ ਉਦਯੋਗਾਂ ਨੂੰ ਵੀ ਪਾਣੀ ਦੇਣ ਦੀਆਂ ਨੀਤੀਆਂ ਉੱਤੇ ਕੰਮ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਬਿਜਲੀ ਬੋਰਡ ਦੀਆਂ ਵੀ ਸ਼ਿਕਾਇਤਾਂ ਹਨ ਅਤੇ ਨਵੇਂ ਟਰਾਂਸਫਾਰਮਰ ਅਤੇ ਨਵੇਂ ਸਬਸਟੇਸ਼ਨਾਂ ਨੂੰ ਤਿਆਰ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਹੀ ਗਰੰਟੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਫੋਕਲ ਪਵਾਇੰਟਾਂ ਵਿੱਚ ਸੜਕਾਂ ਨਹੀਂ ਸਨ ਅਤੇ ਇਸਨੂੰ ਲੈ ਕੇ ਵੀ ਫੰਡ ਜਾਰੀ ਕੀਤਾ ਗਿਆ ਹੈ। ਇਸ ਲਈ 50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਡੇਢ ਸਾਲ ਅੰਦਰ ਨਵੇਸ਼ ਸ਼ੁਰੂ ਹੋ ਗਿਆ ਹੈ। ਐੱਮਓਯੂ ਵੀ ਸਾਇਨ ਹੋ ਗਏ ਹਨ ਅਤੇ 50 ਹਜ਼ਾਰ ਕਰੋੜ ਦਾ ਨਿਵੇਸ਼ ਆ ਰਿਹਾ ਹੈ ਅਤੇ ਇਸ ਨਾਲ ਰੁਜਗਾਰ ਵੀ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਦੇ ਲੋਪੋਕੇ, ਰਾਮਤੀਰਥ ਅਤੇ ਫੋਕਲ ਪੁਆਇੰਟ ਵਿਖੇ ਤਿੰਨ ਨਵੇਂ 66 ਕੇਵੀ ਸਟੇਸ਼ਨ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਇਸ ਲਈ 6-6 ਕਰੋੜ ਰੁਪਏ ਖਰਚ ਹੋਣਗੇ। ਇਸਦੇ ਨਾਲ ਹੀ ਅੰਮ੍ਰਿਤਸਰ ‘ਚ ਜਲਦ ਹੀ ਟੂਰਿਜ਼ਮ ਪੁਲਸ ਦਿਖਾਈ ਦੇਵੇਗੀ। ਪੰਜਾਬ ਟ੍ਰੈਫਿਕ ਸਮੱਸਿਆਵਾਂ ਨੂੰ ਦੂਰ ਕਰਨ ਲਈ ਏਆਈ ਤਕਨੀਕ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣ ਜਾਵੇਗਾ। ਇਸ ਤੋਂ ਇਲਾਵਾ ਸੜਕ ਸੁਰੱਖਿਆ ਬਲ ਤਿਆਰ ਕੀਤਾ ਜਾ ਰਿਹਾ ਹੈ। ਟੋਇਟਾ ਦੀਆਂ 129 ਵੱਡੀਆਂ ਗੱਡੀਆਂ ਖਰੀਦੀਆਂ ਜਾਣਗੀਆਂ। 30 ਕਿ.ਮੀ ਦੇ ਘੇਰੇ ਵਿੱਚ ਇਹ ਕਾਰਾਂ ਪਾਰਕ ਕੀਤੀਆਂ ਜਾਣਗੀਆਂ। ਅੰਮ੍ਰਿਤਸਰ ਵਿੱਚ ਈ-ਸ਼ਟਲ ਅਤੇ ਬੱਸਾਂ ਚੱਲਣਗੀਆਂ ਜਿਸ ਵਿੱਚ 15-20-30 ਦੀ ਗਿਣਤੀ ਵਿੱਚ ਸੀਟਾਂ ਹੋਣਗੀਆਂ। ਇਹ ਇਲੈਕਟ੍ਰਿਕ ਬੱਸਾਂ ਹੋਣਗੀਆਂ, ਤਾਂ ਜੋ ਆਟੋ-ਰਿਕਸ਼ਾ ਜਾਮ ਤੋਂ ਨਿਜਾਤ ਪਾ ਸਕਣ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ 15 ਸਤੰਬਰ ਦਿਨ ਸ਼ੁੱਕਰਵਾਰ ਨੂੰ ਲੁਧਿਆਣਾ ਪਹੁੰਚਣਗੇ। ਉਹ ਸ਼ੁੱਕਰਵਾਰ ਨੂੰ ਵੀ ਦੋ ਮੀਟਿੰਗਾਂ ਕਰਨਗੇ ਅਤੇ ਲੁਧਿਆਣਾ ‘ਚ ਮੀਟਿੰਗਾਂ ਤੋਂ ਬਾਅਦ ਮੋਹਾਲੀ ਜਾਣਗੇ ਅਤੇ ਉੱਥੇ ਵੀ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕਰਨਗੇ।

Comment here