ਸਿਆਸਤਖਬਰਾਂਚਲੰਤ ਮਾਮਲੇ

ਗੁਰੂ ਰਵਿਦਾਸ ਜਯੰਤੀ ਮੌਕੇ ਪੀ ਐੱਮ ਮੋਦੀ ਨੇ ਕੀਰਤਨ ਚ ਹਿੱਸਾ ਲਿਆ

ਰਾਹੁਲ, ਪ੍ਰਿਅੰਕਾ, ਚੰਨੀ, ਕੇਜਰੀਵਾਲ, ਮਾਨ ਵੀ ਹੋਏ ਗੁਰੂ ਦੇ ਦਰ ਤੇ ਨਤਮਸਤਕ

ਨਵੀਂ ਦਿੱਲੀ-ਅੱਜ ਗੁਰੂ ਰਵਿਦਾਸ ਜੀ ਦੀ ਜਯੰਤੀ ਸ਼ਰਧਾ ਨਾਲ ਮਨਾੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਰਵਿਦਾਸ ਮਹਾਰਾਜ ਦੀ ਜਯੰਤੀ ਮੌਕੇ ਦਿੱਲੀ ਦੇ ਕਰੋਲਬਾਗ ਸਥਿਤ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਪਹੁੰਚੇ। ਇੱਥੇ ਪਹੁੰਚ ਕੇ ਪ੍ਰਧਾਨ ਮੰਤਰੀ ਮੋਦੀ ਨੇ ਮੰਦਰ ’ਚ ਪੂਜਾ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਕਰੋਲਬਾਗ ਦੇ ਸ੍ਰੀ ਗੁਰੂ ਰਵਿਦਾਸ ਧਾਮ ਮੰਦਰ ਵਿਚ ਆਯੋਜਿਤ ਸ਼ਬਦ ਕੀਰਤਨ ’ਚ ਸ਼ਾਮਲ ਹੋਏ। ਮੰਦਰ ਵਿਚ ਮੌਜੂਦ ਮਹਿਲਾਵਾਂ ਵਿਚਾਲੇ ਪਹੁੰਚੇ ਅਤੇ ਬੈਠ ਕੇ ਮੰਜੀਰਾ ਵੀ ਵਜਾਇਆ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਸੰਤ ਰਵਿਦਾਸ ਦੀ ਜਯੰਤੀ ਮੌਕੇ ਅੱਜ ਮੈਂ ਦਿੱਲੀ ਦੇ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਜਾ ਕੇ ਦਰਸ਼ਨ ਕੀਤੇ। ਸਾਰੇ ਦੇਸ਼ ਵਾਸੀਆਂ ਨੂੰ ਰਵਿਦਾਸ ਜਯੰਤੀ ਦੀਆਂ ਸ਼ੁੱਭਕਾਮਨਾਵਾਂ।’’

ਰਾਹੁਲ, ਚੰਨੀ ਤੇ ਪ੍ਰਿਅੰਕਾ ਵਾਰਾਨਸੀ ਗਏ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਉੱਤਰ ਪ੍ਰਦੇਸ਼ ਮੁਖੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਨਮਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਦੋਵੇਂ ਵਾਰਾਣਸੀ ਜਾ ਕੇ ਸੰਤ ਜੀ ਦੇ ਜਨਮ ਅਸਥਾਨ ’ਤੇ ਮੱਥਾ ਟੇਕਿਆ ਅਤੇ ਲੰਗਰ ਵਿੱਚ ਸੇਵਾ ਕੀਤੀ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘‘ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇਣ ਵਾਲੇ ਸੰਤ ਗੁਰੂ ਰਵਿਦਾਸ ਜੀ ਦੀ ਜਯੰਤੀ ’ਤੇ ਦਿਲੋਂ ਸ਼ੁੱਭਕਾਮਨਾਵਾਂ।’’  ਪਿ੍ਰਯੰਕਾ ਗਾਂਧੀ ਨੇ ਰਵਿਦਾਸ ਜੀ ਦੇ ਇਕ ਦੋਹੇ ਨੂੰ ਟਵੀਟ ਕੀਤਾ। ਉਨ੍ਹਾਂ ਨੇ ਅੱਗੇ ਕਿਹਾ, ‘‘ਹਰ ਸਾਲ ਵਾਂਗ ਅੱਜ ਦੇ ਦਿਨ ਵਾਰਾਣਸੀ ਸਥਿਤ ਸੰਤ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ’ਤੇ ਮੱਥਾ ਟੇਕਾਂਗੀ। ਅੱਜ ਭਰਾ ਨਾਲ ਜਾਣ ’ਚ ਹੋਰ ਵੀ ਖੁਸ਼ੀ ਹੋ ਰਹੀ ਹੈ।’’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਵੀਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜੇ ਪ੍ਰਕਾਸ਼ ਪੁਰਬ ਮੌਕੇ ਵਾਰਾਨਸੀ ਪਹੁੰਚੇ। ਇੱਥੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਵਿਖੇ ਮੱਥਾ ਟੇਕਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਮੰਦਰ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸੁਣੀ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

ਕੇਜਰੀਵਾਲ ਤੇ ਭਗਵੰਤ ਜਲੰਧਰ ਰਵਿਦਾਸ ਧਾਮ ਪੁੱਜੇ

ਅਰਵਿੰਦ ਕੇਜਰੀਵਾਲ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਲੰਧਰ ਦੇ ਬੂਟਾ ਮੰਡੀ ਸਥਿਤ ਸ੍ਰੀ ਗੁਰੂ ਰਵਿਦਾਸ ਧਾਮ ’ਚ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਗੁਰੂ ਰਵਿਦਾਸ ਮਹਾਰਾਜ ਜੀ ਦਾ ਆਸ਼ੀਰਵਾਦ ਲੈਂਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਐਲਾਨੇ ਗਏ ਭਗਵੰਤ ਮਾਨ ਵੀ ਮੌਜੂਦ ਸਨ।

 

Comment here