ਅਪਰਾਧਸਿਆਸਤਖਬਰਾਂ

ਗੈਂਗਸਟਰ ਜਰਨੈਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ-ਪੰਜਾਬ ‘ਚ ਲਗਾਤਾਰ ਕਤਲੋਗਾਰਤ ਹੋ ਰਹੀ ਹੈ। ਗੈਂਗਸਟਰਾਂ ਨੂੰ ਆਏ ਦਿਨ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ। ਹੁਣ ਅੰਮ੍ਰਿਤਸਰ ‘ਚ ਬਾਬਾ ਬਕਾਲਾ ਦੇ ਅਧੀਨ ਪੈਂਦੇ ਪਿੰਡ ਸਠਿਆਲਾ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜਰਨੈਲ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਕਾਬਲੇਜ਼ਿਕਰ ਹੈ ਕਿ ਸੂਤਰਾਂ ਮੁਤਾਬਿਕ ਦਿੱਤੀ ਜਾਣਕਾਰੀ ਅਨੁਸਾਰ ਗੈਂਗਸਟਰ ਜਰਨੈਲ ‘ਤੇ 24 ਤੋਂ 25 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਦੇ ਚਲਦੇ ਜਰਨੈਲ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜਰਨੈਲ ਸਿੰਘ ਦੇ ਗੋਪੀ ਘਣਸ਼ਾਮਪੂਰੀਆ ਦੇ ਨਾਲ ਸੰਬੰਧ ਸਨ।
ਗੈਂਗਸਟਰ ਜਰਨੈਲ ਦੇ ਕਤਲ ਦੀ ਸੀਸੀਟੀਵੀ ਵੀ ਸਾਹਮਣੇ ਆ ਗਈ ਹੈ। ਜਿਸ ਦੇ ਆਧਾਰ ‘ਤੇ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਘਰ ‘ਚ ਆ ਕੇ 4 ਕਾਰ ਸਵਾਰ ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਜਦ ਕਿ ਜਰਨੈਲ ਦਾ ਇੱਕ ਸਾਥੀ ਗੋਲੀ ਲੱਗਣ ਕਾਰਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਡੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Comment here