ਮੋਗਾ-ਮੋਗਾ ਪੁਲੀਸ ਨੇ ਗੈਂਗਸਟਰ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇ ਕੇ ਨੂੰ 2017 ਵਿਚ ਜਾਅਲੀ ਦਸਤਾਵੇਜ਼ਾਂ ‘ਤੇ ਪਾਸਪੋਰਟ ਅਤੇ ਪੁਲੀਸ ਕਲੀਅਰੈਂਸ ਸਰਟੀਫਿਕੇਟ ਹਾਸਲ ਕਰਕੇ ਕੈਨੇਡਾ ਭੱਜਣ ‘ਵਿਚ ਮਦਦ ਕਰਨ ਦੇ ਦੋਸ਼ ‘ਚ ਪੁਲੀਸ ਦੇ ਏਐੱਸਆਈ ਪ੍ਰਭਦਿਆਲ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਗੈਂਗਸਟਰ ਖ਼ਿਲਾਫ਼ ਸੱਤ ਅਪਰਾਧਿਕ ਮਾਮਲੇ ਦਰਜ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਵੀ ਦੁੱਨੇਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਤੱਕ ਨਹੀਂ ਹੋਈ।
ਗੈਂਗਸਟਰ ਦੇ ਵਿਦੇਸ਼ ਭੱਜਣ ਚ ਮਦਦ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੇਸ

Comment here