ਅਪਰਾਧਖਬਰਾਂਚਲੰਤ ਮਾਮਲੇ

ਗੈਂਗਸਟਰ ਲੰਡਾ ਦੇ ਚਾਰ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ-ਇਥੋਂ ਦੇ ਥਾਣਾ ਮੋਹਕਮਪੁਰਾ ਦੇ ਇੰਚਾਰਜ ਇੰਸਪੈਕਟਰ ਬਿੰਦਰਜੀਤ ਸਿੰਘ ਨੇ ਦੱਸਿਆ ਕਿ ਕੈਨੇਡਾ ਵਿਚ ਬੈਠੇ ਖ਼ਤਰਨਾਕ ਅੱਤਵਾਦੀ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ 4 ਸਾਥੀਆਂ ਨੂੰ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਰਾਜਵੀਰ ਸਿੰਘ ਰਾਜਾ, ਅਰਮਾਨਦੀਪ ਸਿੰਘ ਲੱਖਾ, ਗੁਰਲਾਲ ਸਿੰਘ ਲਾਲੀ ਅਤੇ ਗੁਰਲਾਲ ਸਿੰਘ ਸ਼ਾਮਲ ਹਨ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 4 ਦੇਸੀ ਪਿਸਤੌਲ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਫਿਲਹਾਲ ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਉਨ੍ਹਾਂ ਨੂੰ 2 ਦਿਨ ਦੇ ਪੁਲਸ ਰਿਮਾਂਡ ’ਤੇ ਲਿਆ ਹੈ।
ਇੰਸਪੈਕਟਰ ਬਿੰਦਰਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਜੌਹਨਸਨ ਸਿਟੀ ਪਾਰਕ ਨੇੜੇ ਨਾਕਾਬੰਦੀ ਕੀਤੀ ਗਈ ਸੀ, ਜਿਸ ਦੌਰਾਨ ਇਕ ਚਿੱਟੇ ਰੰਗ ਦੀ ਸਵਿਫਟ ਡਿਜ਼ਾਇਰ ਗੱਡੀ ਨੂੰ ਆਉਂਦਾ ਦੇਖ ਕੇ ਚੈਕਿੰਗ ਲਈ ਰੋਕਿਆ ਗਿਆ, ਜਿਸ ਦੌਰਾਨ ਕਾਰ ਵਿਚ ਸਵਾਰ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਕਾਰ ਨੂੰ ਘੇਰਾਬੰਦੀ ਕਰ ਕੇ ਰੋਕ ਲਿਆ ਗਿਆ। ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 32 ਬੋਰ ਦੇ 4 ਦੇਸੀ ਪਿਸਤੌਲ, 1 ਮੈਗਜ਼ੀਨ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਅਤੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਇਹ ਗੱਲ ਸਾਹਮਣੇ ਆਈ ਹੈ ਕਿ ਸਾਰੇ ਮੁਲਜ਼ਮ ਖਤਰਨਾਕ ਅੱਤਵਾਦੀ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀ ਹਨ ਅਤੇ ਉਸ ਦੇ ਸੰਪਰਕ ਵਿਚ ਵੀ ਸਨ।
ਡੀ. ਸੀ. ਪੀ. ਇਨਵੈਸਟੀਗੇਸ਼ਨ ਮੁਖਵਿੰਦਰ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਬਰਾਮਦ ਹੋਏ ਹਥਿਆਰ ਅਕਾਸ਼ਦੀਪ ਸਿੰਘ ਨੇ ਦਿੱਤੇ ਸਨ, ਜੋ ਕਿ ਫਰੀਦਕੋਟ ਜੇਲ ਵਿਚ ਬੰਦ ਹੈ। ਅਕਾਸ਼ਦੀਪ ਨੂੰ 2019 ਵਿਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗ੍ਰਿਫਤਾਰ ਕੀਤਾ ਸੀ, ਜਿਸ ਕੋਲੋਂ 5 ਏ. ਕੇ-47 ਰਾਈਫਲਾਂ, ਹੈਂਡ ਗ੍ਰਨੇਡ ਅਤੇ ਸੈਟੇਲਾਈਟ ਫੋਨ ਬਰਾਮਦ ਕੀਤੇ ਗਏ ਸਨ।

Comment here