ਅਪਰਾਧਸਿਆਸਤਖਬਰਾਂ

ਗੈਂਗਸਟਰ ਲੰਡਾ ਨੇ ਕਾਰੋਬਾਰੀ ਤੋਂ 50 ਲੱਖ ਦੀ ਫ਼ਿਰੌਤੀ ਮੰਗੀ

ਤਰਨ ਤਾਰਨ– ਗੈਂਗਸਟਰ ਲਖਬੀਰ ਸਿੰਘ ਲੰਡਾ ਵੱਲੋਂ ਇਲਾਕੇ ਦੇ ਕਾਰੋਬਾਰੀਆਂ ਨੂੰ ਕੈਨੇਡਾ ਤੋਂ ਧਮਕੀਆਂ ਆ ਰਹੀਆਂ ਹਨ। ਜਿਸ ’ਚ ਉਸ ਨੇ ਲੱਖਾਂ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਹੈ। ਥਾਣਾ ਸਿਟੀ ਦੀ ਪੁਲੀਸ ਕੋਲ ਸ਼ਹਿਰ ਦੀ ਮਾਸਟਰ ਕਲੋਨੀ ਵਾਸੀ ਗੁਰਦਿਆਲ ਸਿੰਘ ਸਿੱਧੂ ਨੇ ਕੱਲ੍ਹ ਲਖਬੀਰ ਵੱਲੋਂ ਫਿਰੌਤੀ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਦੱਸਣਯੋਗ ਹੈ ਕਿ ਲੰਡਾ ਖ਼ਿਲਾਫ਼ 20 ਤੋਂ ਵੀ ਵੱਧ ਕੇਸ ਦਰਜ ਕੀਤੇ ਜਾ ਚੁੱਕੇ ਹਨ| ਪਿਛਲੇ ਸਾਲ ਪੱਟੀ ਵਿਚ ਦੋ ਅਕਾਲੀ ਵਰਕਰਾਂ ਦੇ ਕਤਲ ਪਿੱਛੇ ਵੀ ਉਸ ਦਾ ਹੱਥ ਮੰਨਿਆ ਜਾ ਰਿਹਾ ਹੈ।  ਤਰਨ ਤਾਰਨ ਵਾਸੀ ਗੁਰਦਿਆਲ ਸਿੰਘ ਸਿੱਧੂ ਵੱਲੋਂ ਪੁਲੀਸ ਕੋਲ ਕੀਤੀ ਸ਼ਿਕਾਇਤ ਅਨੁਸਾਰ ਲਖਬੀਰ ਸਿੰਘ ਲੰਡਾ ਵੱਲੋਂ ਕਰੀਬ ਛੇ ਮਹੀਨਿਆਂ ਤੋਂ ਉਸ ਨੂੰ ਵੱਖ-ਵੱਖ ਮੋਬਾਈਲ ਨੰਬਰਾਂ ਤੋਂ ਫੋਨ ਅਤੇ ਮੈਸੇਜ ਕਰ ਕੇ 50 ਲੱਖ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਜਾ ਰਹੀ। ਇਹ ਪੈਸੇ ਨਾ ਦੇਣ ’ਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਹਰੀਕੇ ਦਾ ਵਾਸੀ ਗੈਂਗਸਟਰ ਲਖਬੀਰ ਸਿੰਘ ਲੰਡਾ ਇੱਧਰ ਕਈ ਵਾਰਦਾਤਾਂ ਕਰ ਕੇ ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਨੂੰ ਚਕਮਾ ਦੇ ਕੇ ਕੈਨੇਡਾ ਚਲਾ ਗਿਆ ਸੀ| ਉਹ ਉੱਥੇ ਜਾ ਕੇ ਕਾਰੋਬਾਰੀਆਂ ਨੂੰ ਡਰਾ ਧਮਕਾ ਕੇ ਫਿਰੌਤੀਆਂ ਮੰਗ ਰਿਹਾ ਹੈ| ਇਸ ਸਬੰਧੀ ਜਾਣਕਾਰੀ ਲੈਣ ਲਈ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ।

Comment here