ਇਸਲਾਮਾਬਾਦ-ਸਮਾਚਾਰ ਏਜੰਸੀ ਸ਼ਿਨਹੂਆ ਨੇ ਦੱਸਿਆ ਕਿ ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਦੇ ਹਰਨਈ ਜ਼ਿਲ੍ਹੇ ਵਿੱਚ ਕੋਲਾ ਖਾਨ ਅੰਦਰ ਗੈਸ ਧਮਾਕੇ ਮਗਰੋਂ ਫਸ ਜਾਣ ਕਾਰਨ ਘੱਟੋ-ਘੱਟ 6 ਕੋਲਾ ਖਾਣ ਮਜ਼ਦੂਰਾਂ ਦੀ ਮੌਤ ਹੋ ਗਈ। ਰਿਪੋਰਟਾਂ ਦੇ ਅਨੁਸਾਰ ਜ਼ਿਲ੍ਹੇ ਦੀ ਸ਼ਾਹਰਾਗ ਕੋਲਾ ਖਾਨ ਵਿੱਚ ਸ਼ਨੀਵਾਰ ਨੂੰ ਛੇ ਮਾਈਨਰ ਕੰਮ ਕਰ ਰਹੇ ਸਨ ਜਦੋਂ ਖਾਨ ਵਿੱਚ ਧਮਾਕਾ ਹੋ ਗਿਆ, ਜਿਸ ਕਾਰਨ ਇਸ ਦਾ ਇੱਕ ਹਿੱਸਾ ਢਹਿ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਗੈਸ ਦੇ ਧਮਾਕੇ ਤੋਂ ਬਾਅਦ ਅੱਗ ਲੱਗ ਗਈ, ਜਿਸ ਨੇ ਖਾਨ ਦੇ ਅੰਦਰ ਲਗਭਗ 1,500 ਫੁੱਟ ਡੂੰਘਾਈ ਨਾਲ ਪ੍ਰਵੇਸ਼ ਦੁਆਰ ਬੰਦ ਕਰ ਦਿੱਤਾ। ਨਤੀਜੇ ਵਜੋਂ ਮਜ਼ਦੂਰ ਖਾਨ ਵਿੱਚ ਫਸ ਗਏ।ਸਥਾਨਕ ਮੀਡੀਆ ਨੇ ਦੱਸਿਆ ਕਿ ਇਲਾਕੇ ਦੇ ਕਰਮਚਾਰੀ ਅਤੇ ਬਚਾਅ ਟੀਮਾਂ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ, ਸੱਤ ਘੰਟੇ ਦੀ ਕਾਰਵਾਈ ਤੋਂ ਬਾਅਦ ਲਾਸ਼ਾਂ ਨੂੰ ਬਰਾਮਦ ਕੀਤਾ ਗਿਆ।
Comment here