ਸਿਆਸਤਖਬਰਾਂ

ਗੋਆ ’ਚ ‘ਆਪ’ ਨੇ ਖੋਲੀ ਚੋਣ ਵਾਅਦਿਆਂ ਦੀ ਪਟਾਰੀ

ਗੋਆ-ਆਮ ਆਦਮੀ ਪਾਰਟੀ ਗੋਆ ਚ ਵੀ ਚੋਣ ਲੜ ਰਹੀ ਹੈ, ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਗੋਆ ਵਿੱਚ ਨੌਕਰੀਆਂ ਅਤੇ ਬੇਰੁਜ਼ਗਾਰੀ ਸੰਬੰਧੀ ਸੱਤ ਐਲਾਨ ਕੀਤੇ। ਕੇਜਰੀਵਾਲ ਨੇ ਵਾਅਦਾ ਕੀਤਾ ਕਿ ਜੇਕਰ ‘ਆਪ’ ਸੱਤਾ ਵਿੱਚ ਆਉਂਦੀ ਹੈ ਤਾਂ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਰਾਜ ਦੇ ਨੌਜਵਾਨਾਂ ਦੀ ਸਰਕਾਰੀ ਨੌਕਰੀਆਂ ਵਿੱਚ ਪਹੁੰਚ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਘਰ ਵਿੱਚੋਂ ਇੱਕ ਬੇਰੁਜ਼ਗਾਰ ਵਿਅਕਤੀ ਨੂੰ ਨੌਕਰੀ ਮਿਲੇਗੀ ਅਤੇ ਕੰਮ ਦੀ ਭਾਲ ਵਿੱਚ ਬੇਰੁਜ਼ਗਾਰ ਲੋਕਾਂ ਨੂੰ 3,000 ਰੁਪਏ ਦਾ ਭੱਤਾ ਮਿਲੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਰਾਜ ਵਿੱਚ 80 ਫੀਸਦੀ ਨੌਕਰੀਆਂ ਗੋਆ ਦੇ ਮੂਲ ਨਿਵਾਸੀਆਂ ਲਈ ਰਾਖਵੀਆਂ ਹੋਣਗੀਆਂ।
ਆਮ ਆਦਮੀ ਪਾਰਟੀ ਦੇ ਇੱਕ ਟਵੀਟ ਦੇ ਅਨੁਸਾਰ, ਗੋਆ ਲਈ ਪਾਰਟੀ ਨੇ ਘੋਸ਼ਣਾ ਕੀਤੀ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਪ੍ਰਤੀ ਮਹੀਨਾ 5,000 ਰੁਪਏ ਦੇਵੇਗੀ ਜੋ ਸੈਰ ਸਪਾਟਾ ਖੇਤਰ ਵਿੱਚ ਕੋਵਿਡ ਕਾਰਨ ਬੇਰੁਜ਼ਗਾਰ ਹੋ ਗਏ ਹਨ, ਕੋਰੋਨਾ ਕਾਰਨ ਖਦਾਨ ਕੰਮ ਰੁਕਣ ਕਾਰਨ ਪ੍ਰਭਾਵਿਤ ਲੋਕਾਂ ਨੂੰ 5000 ਰੁਪਏ ਪ੍ਰਤੀ ਮਹੀਨਾ ਦੇਣਗੇ। ਜੇਕਰ ਸਰਕਾਰ ਆਈ ਤਾਂ ਆਮ ਆਦਮੀ ਪਾਰਟੀ ਹੁਨਰ ਯੂਨੀਵਰਸਿਟੀ ਸ਼ੁਰੂ ਕਰੇਗੀ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਨੌਜਵਾਨਾਂ ਨੂੰ ਗੋਆ ਵਿੱਚ ਨੌਕਰੀਆਂ ਨਹੀਂ ਮਿਲ ਰਹੀਆਂ ਹਨ ਅਤੇ ਉਹ ਸਥਾਨਕ ਲੋਕਾਂ ਨਾਲ ਇਸ ਮੁੱਦੇ ’ਤੇ ਚਰਚਾ ਕਰਨ ਲਈ ਰਾਜ ਦਾ ਦੌਰਾ ਕਰਨਗੇ। ’ਆਪ’ ਨੇਤਾ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਇਸ ਸਮੇਂ ਸਰਕਾਰੀ ਨੌਕਰੀਆਂ ਸਿਰਫ ਉਨ੍ਹਾਂ ਲੋਕਾਂ ਲਈ ਉਪਲਬਧ ਹਨ ਜਿਨ੍ਹਾਂ ਕੋਲ ਪੈਸਾ ਹੈ ਅਤੇ ਪਹੁੰਚ ਦੇ ਆਧਾਰ ’ਤੇ।

Comment here