ਪਣਜੀ-ਬਰਤਾਨੀਆ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉੱਤਰੀ ਗੋਆ ਵਿਚ ਉਨ੍ਹਾਂ ਦੀਆਂ ਦੋ ਪੁਸ਼ਤੈਨੀ ਜਾਇਦਾਦਾਂ ‘ਤੇ ਇਕ ਅਣਪਛਾਤੇ ਵਿਅਕਤੀ ਨੇ ਕਬਜ਼ਾ ਕਰ ਲਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਸੂਬਾ ਪੁਲਿਸ ਨੇ ਇਸ ਸੰਬੰਧ ਵਿਚ ਇਕ ਮਾਮਲਾ ਦਰਜ ਕੀਤਾ ਹੈ ਅਤੇ ਵਿਸ਼ੇਸ਼ ਜਾਂਚ ਦਲ ਨੇ ਪੜਤਾਲ ਸ਼ੁਰੂ ਕਰ ਦਿੱਤੀ ਹੈ । ਬ੍ਰੇਵਰਮੈਨ ਭਾਰਤੀ ਮੂਲ ਦੀ ਬੈਰਿਸਟਰ ਹੈ ਅਤੇ ਉਨ੍ਹਾਂ ਨੂੰ ਬਿ੍ਟੇਨ ਦੀ ਪ੍ਰਧਾਨ ਮੰਤਰੀ ਲਿਜ਼ ਟਰੱਸ ਨੇ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਦੇਸ਼ ਦੀ ਨਵੀਂ ਗ੍ਰਹਿ ਮੰਤਰੀ ਨਿਯੁਕਤ ਕੀਤਾ ਹੈ ।ਬ੍ਰੇਵਰਮੈਨ ਦੇ ਪਿਤਾ ਕ੍ਰਿਸਟੀ ਫਰਨਾਡੀਜ਼ ਨੇ ਸ਼ਿਕਾਇਤ ਕੀਤੀ ਹੈ ਕਿ ਆਸਗਾਂਓ ਵਿਚ ਕੁੱਲ 13,900 ਵਰਗ ਮੀਟਰ ਦੀਆਂ ਉਨ੍ਹਾਂ ਦੀਆਂ ਦੋ ਜਾਇਦਾਦਾਂ ‘ਤੇ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਹੈ । ਇਸ ਦੀ ਜਾਣਕਾਰੀ ਐਸ.ਪੀ. (ਸਿੱਟ) ਨਿਧੀ ਵਾਸਨ ਨੇ ਦਿੱਤੀ ।ਉਨ੍ਹਾਂ ਕਿਹਾ ਕਿ ਸ਼ਿਕਾਇਤ ਦੇ ਆਧਾਰ ‘ਤੇ ਸਿੱਟ ਨੇ ਐਫ.ਆਈ.ਆਰ. ਦਰਜ ਕਰ ਲਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।
ਗੋਆ ‘ਚ ਬਰਤਾਨੀਆ ਦੀ ਗ੍ਰਹਿ ਮੰਤਰੀ ਦੀ ਜਾਇਦਾਦ ‘ਤੇ ਕਬਜ਼ਾ

Comment here