ਅਪਰਾਧਖਬਰਾਂਚਲੰਤ ਮਾਮਲੇ

ਗੋਇੰਦਵਾਲ ਜੇਲ ਵੀਡੀਓ : 7 ਜੇਲ ਅਧਿਕਾਰੀ ਮੁਅੱਤਲ, 5 ਗ੍ਰਿਫਤਾਰ

ਗੋਇੰਦਵਾਲ-ਜੇਲ੍ਹ ਵਿੱਚ ਗੈਂਗਵਾਰ ਦਾ ਵੀਡੀਓ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਸਖਤ ਕਾਰਵਾਈ ਕੀਤੀ ਹੈ। ਅੱਜ ਆਈ ਜੀ ਹੈਡ ਕੁਆਰਟਰ ਸੁਖਚੈਨ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਅੱਜ ਇੱਕ ਤਾਜ਼ਾ ਐਫਆਈਆਰ ਦਰਜ ਕੀਤੀ ਹੈ। ਉਨ੍ਹਾਂ ਦੱਸਿਆ ਕਿ 7 ਜੇਲ੍ਹ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਜਦੋਂਕਿ 5 ਅਧਿਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਆਈ ਜੀ ਗਿੱਲ ਨੇ ਦਸਿਆ ਕਿ ਮੁਅੱਤਲ ਮੁਲਾਜ਼ਮਾਂ ਖਿਆਫ ਸਖਤ ਕਾਰਵਾਈ ਕਰਦਿਆਂ ਗ੍ਰਿਫਤਾਰੀ ਵੀ ਕੀਤੀ ਗਈ ਹੈ।
ਆਈ ਜੀ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ, ਜੇਲ੍ਹ ਦੇ ਸੁਪਰਡੈਂਟ ਇਕਬਾਲ ਬਰਾੜ, ਵਿਜੇ ਕੁਮਾਰ ਅਡਿਸ਼ਨਲ ਸੁਪਰਡੈਂਟ, ਜਸਪਾਲ ਸਿੰਘ ਖ਼ਹਿਰਾ ਅਡਿਸ਼ਨਲ ਸੁਪਰਡੈਂਟ ਜੇਲ੍ਹ, ਇਸ ਤੋਂ ਇਲਾਵਾ ਏਐਸਆਈ ਹਰਚੰਦ ਸਿੰਘ, ਏਐਸਆਈ ਜੋਗਿੰਦਰ ਸਿੰਘ, ਹੈੱਡ ਕਾਂਸਟੇਬਲ ਸਵਿੰਦਰ ਸਿੰਘ, ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ ਤੇ ਇੰਚਾਰਜ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਆਈ ਜੀ ਗਿੱਲ ਨੇ ਕਿਹਾ ਕਿ ਇਕਬਾਲ ਬਰਾੜ ਸੁਪਰਡੈਂਟ, ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ, ਵਿਜੇ ਕੁਮਾਰ ਅਡਿਸ਼ਨਲ ਸੁਪਰਡੈਂਟ, ਏਐਸਆਈ ਹਰਚੰਦ ਸਿੰਘ, ਏਐਸਆਈ ਜੋਗਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂਕਿ ਜਸਪਾਲ ਸਿੰਘ ਖ਼ਹਿਰਾ ਅਡਿਸ਼ਨਲ ਸੁਪਰਡੈਂਟ ਜੇਲ੍ਹ ਅਤੇ ਸਵਿੰਦਰ ਸਿੰਘ ਹੈੱਡ ਕਾਂਸਟੇੇਬਲ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਆਈ ਜੀ ਗਿੱਲ ਨੇ ਦੱਸਿਆ ਕਿ 66 ਆਈਟੀ ਐਕਟ ਅਤੇ 506 ਆਈਪੀਸੀ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਜੇਲ੍ਹ ਸੁਪਰਡੈਂਟ ਤੋਂ ਇਲਾਵਾ ਵੀਡੀਓ ਵਿੱਚ ਨਜ਼ਰ ਆ ਰਹੇ ਦੋ ਏਐਸਆਈਜ਼ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਲਾਪਰਵਾਹੀ ਅਤੇ ਮਿਲੀਭੁਗਤ ਦੇ ਦੋਸ਼ ਹੇਠ ਕਾਰਵਾਈ ਕੀਤੀ ਗਈ ਹੈ। ਮੁਅੱਤਲ ਮੁਲਾਜ਼ਮਾਂ ਨੂੰ ਐਫਆਈਆਰ ਵਿਚ ਨਾਮਜ਼ਦ ਕੀਤਾ ਗਿਆ ਹੈ, ਜੋ ਗੈਂਗਸਟਰਾਂ ਉਤੇ ਕੀਤੀ ਗਈ ਹੈ। ਦੱਸ ਦਈਏ ਕਿ ਇਹ ਕਾਰਵਾਈ ਗੋਇੰਦਵਾਲ ਜੇਲ੍ਹ ਕਾਂਡ ਦੀ ਵੀਡੀਓ ਵਾਇਰਲ ਹੋਈ ਹੈ।ਜਿਸ ਵਿਚ ਮਨਦੀਪ ਸਿੰਘ ਤੁਫ਼ਾਨ ਅਤੇ ਮਨਮੋਹਣ ਸਿੰਘ ਮੋਹਣਾ ਦੀ ਲਾਸ਼ਾਂ ਕੋਲ ਖੜ੍ਹ ਕੇ ਗੈਂਗਸਟਰ ਜਸ਼ਨ ਮਨਾ ਰਹੇ ਹਨ ਅਤੇ ਜੱਗੂ ਭਗਵਾਨਪੁਰੀਆ ਨੂੰ ਸ਼ਰੇਆਮ ਲਲਕਾਰਿਆ ਜਾ ਰਿਹਾ ਹੈ। ਬੀਤੇ ਦਿਨੀਂ ਗੋਇੰਦਵਾਲ ਜੇਲ ਵਿੱਚ ਗੈਂਗਵਾਰ ਹੋਈ ਸੀ, ਜਿਸ ਵਿੱਚ ਦੋ ਗੈਂਗਸਟਰਾਂ ਦਾ ਕਤਲ ਕਰ ਦਿੱਤਾ ਸੀ।

Comment here