ਸਿਆਸਤਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਜਾਣਗੇ

ਜੰਮੂ-5 ਅਗਸਤ 2019 ਨੂੰ ਧਾਰਾ 370 ਅਤੇ 35ਏ ਹਟਾਏ ਜਾਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਦੌਰੇ ’ਤੇ ਇਸ ਮਹੀਨੇ ਦੇ ਤੀਸਰੇ ਹਫ਼ਤੇ ਵਿੱਚ ਜਾਣਗੇ। ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ, ਅੰਡੇਮਾਨ ਨਿਕੋਬਾਰ ਦੌਰੇ ਤੋਂ ਬਾਅਦ ਉਹ ਦੋ-ਤਿੰਨ ਦਿਨਾਂ ਦੀ ਕਸ਼ਮੀਰ ਯਾਤਰਾ ਕਰਨਗੇ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਉਹ ਦੂਰ-ਦਰਾਡੇ ਦੇ ਖੇਤਰਾਂ ਵਿੱਚ ਵੀ ਜਾ ਸਕਦੇ ਹਨ। ਅਮਿਤ ਸ਼ਾਹ ਜੰਮੂ-ਕਸ਼ਮੀਰ ਵਿੱਚ ਸੁਰੱਖਿਆ, ਪ੍ਰਧਾਨ ਮੰਤਰੀ ਵਿਕਾਸ ਪ੍ਰੋਗਰਾਮ ਅਤੇ ਵਿਕਾਸ ਯੋਜਨਾਵਾਂ ਬਾਰੇ ਮੌਜੂਦਾ ਹਾਲਾਤ ਦੀ ਜਾਣਕਾਰੀ ਲੈਣਗੇ। ਜੰਮੂ-ਕਸ਼ਮੀਰ ਵਿੱਚ ਇਨ੍ਹਾਂ ਦਿਨੀਂ ਜਨ ਪਹੁੰਚ ਪ੍ਰੋਗਰਾਮ ਦੇ ਤਹਿਤ ਕਈ ਕੇਂਦਰੀ ਮੰਤਰੀ ਦੌਰੇ ’ਤੇ ਆ ਚੁੱਕੇ ਹਨ। ਕੇਂਦਰ ਸਰਕਾਰ, ਜਨਤਾ ਦਾ ਵਿਸ਼ਵਾਸ ਜਿੱਤਣ ਲਈ ਵੱਖ-ਵੱਖ ਪ੍ਰੋਗਰਾਮ ਚਲਾ ਰਹੀ ਹੈ। ਸਰਕਾਰੀ ਅਧਿਕਾਰੀਆਂ ਨੂੰ ਜਨਤਾ ਦੇ ਪ੍ਰਤੀ ਸੰਵੇਦਨਸ਼ੀਲ ਬਣਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਭਾਰਤੀ ਜਨਤਾ ਪਾਰਟੀ, ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਅਤੇ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ।

Comment here