ਸਿਆਸਤਖਬਰਾਂਚਲੰਤ ਮਾਮਲੇ

ਬ੍ਰਿਕਸ ਸੰਮੇਲਨ ਦੀ ਸਮਾਪਤੀ ਤੋਂ ਬਾਅਦ ਗ੍ਰੀਸ ‘ਚ ਪਹੁੰਚੇ ਪੀਐੱਮ ਮੋਦੀ

ਏਥਨਜ਼-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਦੇ ਜੋਹਾਨਸਬਰਗ ‘ਚ ਆਯੋਜਿਤ 15ਵੇਂ ਬ੍ਰਿਕਸ ਸੰਮੇਲਨ ਦੀ ਸਮਾਪਤੀ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਗ੍ਰੀਸ ਦੇ ਇਕ ਦਿਨ ਦੇ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਉਹ ਵੱਖ-ਵੱਖ ਪ੍ਰੋਗਰਾਮਾਂ ‘ਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਦਾ ਗ੍ਰੀਸ ਵਿੱਚ ਰਸਮੀ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਗ੍ਰੀਸ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਹੋਵੇਗੀ। ਇਸ ਤੋਂ ਇਲਾਵਾ ਉਹ ਦੋਵਾਂ ਦੇਸ਼ਾਂ ਦੇ ਵਪਾਰਕ ਭਾਈਚਾਰੇ ਅਤੇ ਵਿਦੇਸ਼ਾਂ ਵਿਚ ਰਹਿੰਦੇ ਭਾਰਤੀਆਂ ਨਾਲ ਵੀ ਮੁਲਾਕਾਤ ਕਰਨਗੇ।
ਪੀ.ਐੱਮ ਮੋਦੀ ਦੇ ਗ੍ਰੀਸ ਦੌਰੇ ਦਾ ਪ੍ਰੋਗਰਾਮ ਗ੍ਰੀਸ ਦੀ ਆਪਣੀ ਯਾਤਰਾ ‘ਤੇ ਪ੍ਰਧਾਨ ਮੰਤਰੀ ਮੋਦੀ ਆਪਣੇ ਹਮਰੁਤਬਾ ਕਿਰੀਆਕੋਸ ਮਿਤਸੋਟਾਕਿਸ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਗੂੜ੍ਹਾ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ ਜਾਵੇਗੀ। ਬਿਆਨ ਵਿਚ ਦੱਸਿਆ ਗਿਆ ਕਿ ਉਹ ਦੋਵਾਂ ਦੇਸ਼ਾਂ ਦੇ ਵਪਾਰਕ ਨੇਤਾਵਾਂ ਦੇ ਨਾਲ-ਨਾਲ ਭਾਰਤੀ ਭਾਈਚਾਰੇ ਨਾਲ ਵੀ ਗੱਲਬਾਤ ਕਰਨਗੇ। ਪੀ.ਐੱਮ ਮੋਦੀ 40 ਸਾਲਾਂ ਵਿੱਚ ਗ੍ਰੀਸ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਇਸ ਤੋਂ ਪਹਿਲਾਂ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਤੰਬਰ 1983 ਵਿੱਚ ਗ੍ਰੀਸ ਦਾ ਦੌਰਾ ਕੀਤਾ ਸੀ। ਜ਼ਿਕਰਯੋਗ ਹੈ ਕਿ ਗ੍ਰੀਸ ਲਈ ਰਵਾਨਾ ਹੋਣ ਤੋਂ ਪਹਿਲਾਂ, ਪੀ.ਐੱਮ ਮੋਦੀ ਨੇ ਜੋਹਾਨਸਬਰਗ ਵਿੱਚ ਹੋਟਲ ਦੇ ਬਾਹਰ ਭਾਰਤੀ ਪ੍ਰਵਾਸੀਆਂ ਦਾ ਸਵਾਗਤ ਕੀਤਾ।

Comment here