ਸਿਹਤ-ਖਬਰਾਂਖਬਰਾਂ

ਗੰਨੇ ਦੇ ਰਸ ਨਾਲ ਵਧ ਭਾਰ, ਸ਼ੂਗਰ ਤੋਂ ਮਿਲੇ ਨਿਜਾਤ

ਗੰਨੇ ਦਾ ਰਸ ਸ਼ਾਇਦ ਹੀ ਕਿਸੇ ਨੂੰ ਨਾਪਸੰਦ ਹੋਵੇ, ਇਹ ਮਿਠਾਸ ਦੇ ਨਾਲ ਨਾਲ ਕਈ ਰੋਗਾਂ ਦਾ ਵੀ ਇਲਾਜ ਕਰਦਾ ਹੈ। ਇਕ ਗਿਲਾਸ ਗੰਨੇ ਦੇ ਰਸ ‘ਚ 111 ਕੈਲੋਰੀ, 27 ਗ੍ਰਾਮ ਕਾਰਬੋਹਾਈਡ੍ਰੇਟਸ, 0.27 ਗ੍ਰਾਮ ਪ੍ਰੋਟੀਨ ਅਤੇ 13 ਗ੍ਰਾਮ ਡਾਈਟਰੀ ਫਾਈਬਰ ਹੁੰਦਾ ਹੈ। ਇਸ ਲਈ ਇਹ ਤੇਜ਼ੀ ਨਾਲ ਭਾਰ ਘਟਾਉਂਦਾ ਹੈ। ਗੰਨੇ ‘ਚ ਸਹੀ ਮਾਤਰਾ ‘ਚ ਮੈਗਨੀਸ਼ੀਅਮ, ਕੈਲਸ਼ੀਅਮ, ਫਾਸਫੋਰਸ, ਲੋਹਾ, ਜਸਤਾ ਅਤੇ ਪੋਟਾਸ਼ੀਅਮ ਅਤੇ ਵਿਟਾਮਿਨਸ ਏ, ਬੀ-ਕੰਪਲੈਕਸ ਵੀ ਪਾਏ ਜਾਂਦੇ ਹਨ।

ਗੰਨੇ ਦਾ ਜੂਸ ਪੀਣ ਨਾਲ ਸਰੀਰ ਦਾ ਕੋਲੈਸਟ੍ਰਾਲ ਘੱਟ ਹੁੰਦਾ ਹੈ ਅਤੇ ਦਿਲ ਦੀਆਂ ਕੋਸ਼ਿਕਾਵਾਂ ‘ਚ ਫੈਟ ਨੂੰ ਜੰਮਣ ਨਹੀਂ ਦਿੰਦਾ। ਇਸ ਨਾਲ ਦਿਲ ਦੀਆਂ ਬੀਮਾਰੀਆਂ ਅਤੇ ਹਾਰਟ ਅਟੈਕ ਦਾ ਖਤਰਾ ਘੱਟ ਹੋ ਜਾਂਦਾ ਹੈ।

ਲੀਵਰ ‘ਚ ਇਨਫੈਕਸ਼ਨ ਹੋਣ ‘ਤੇ ਗੰਨੇ ਦਾ ਜੂਸ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਲੀਵਰ ਸੁਰੱਖਿਅਤ ਰਹਿੰਦਾ ਹੈ ਅਤੇ ਇਨਫੈਕਸ਼ਨ ‘ਚ ਬਹੁਤ ਜਲਦੀ ਆਰਾਮ ਮਿਲਦਾ ਹੈ। ਇਸ ਦੇ ਨਾਲ ਹੀ ਇਸ ‘ਚ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਲੀਵਰ ਸਾਫ ਹੋ ਜਾਂਦਾ ਹੈ।

ਇਸ ਦਾ ਸੇਵਨ ਸਰੀਰ ‘ਚੋਂ ਸਾਰੇ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ, ਜਿਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ। ਇਸ ਦੇ ਇਲਾਵਾ ਇਸ ਦਾ ਜੂਸ ‘ਚ ਘੁਲਣਸ਼ੀਲ ਫਾਈਬਰ ਹੋਣ ਕਰਕੇ ਭਾਰ ਸੰਤੁਲਿਤ ਰਹਿੰਦਾ ਹੈ।

ਇਸ ‘ਚ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ ਅਤੇ ਮੈਗਨੀਸ਼ੀਅਮ ਦੀ ਮਾਤਰਾ ਇਸ ਦੇ ਸਵਾਦ ਨੂੰ ਖਾਰਾ ਕਰਦੀ ਹੈ, ਜਿਸ ਨਾਲ ਤੁਸੀਂ ਕੈਂਸਰ ਤੋਂ ਬਚੇ ਰਹਿੰਦੇ ਹੋ। ਇਹ ਸਰੀਰ ਨੂੰ ਪ੍ਰੋਸਟੇਟ ਅਤੇ ਬ੍ਰੈਸਟ ਕੈਂਸਰ ਨਾਲ ਲੜਨ ‘ਚ ਮਦਦ ਕਰਦਾ ਹੈ।
ਭਾਵੇਂ ਗੰਨੇ ਦਾ ਜੂਸ ਮਿੱਠਾ ਹੁੰਦਾ ਹੈ ਪਰ ਇਸ ‘ਚ ਕੁਦਰਤੀ ਸ਼ੂਗਰ ਹੁੰਦੀ ਹੈ। ਨਾਲ ਹੀ ਗਲਾਈਸੀਮਿਕ ਇੰਡੈਕਸ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ, ਜੋ ਡਾਇਬੀਟੀਜ਼ ਦੇ ਰੋਗੀ ਲਈ ਫਾਇਦੇਮੰਦ ਹੁੰਦਾ ਹੈ।ਗੰਨੇ ‘ਚ ਕੈਲਸ਼ੀਅਮ, ਪੋਟਾਸ਼ੀਅਮ ਅਤੇ ਆਇਰਨ ਹੁੰਦਾ ਹੈ, ਜੋ ਸਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ। ਗੰਨੇ ਦੇ ਜੂਸ ਦੇ ਰੋਜ਼ਾਨਾ ਸੇਵਨ ਨਾਲ ਜੋੜਾਂ ‘ਚ ਹੋਣ ਵਾਲੀ ਦਰਦ ਦੂਰ ਹੁੰਦੀ ਹੈ।
ਅਲਫਾ ਹਾਈਡ੍ਰਾਕਸੀ ਐਸਿਡ ਨਾਲ ਭਰਪੂਰ ਹੋਣ ਦੇ ਕਾਰਨ ਗੰਨੇ ਦਾ ਜੂਸ ਸਕਿਨ ਦੀਆਂ ਪਰੇਸ਼ਾਨੀਆਂ ਨੂੰ ਦੂਰ ਕਰਦਾ  ਹੈ। ਇਸ ਦੇ ਰੋਜ਼ਾਨਾ ਸੇਵਨ ਨਾਲ ਚਿਹਰੇ ਦੇ ਦਾਗ-ਧੱਬੇ, ਵਰਗੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ਦੇ ਨਾਲ ਹੀ ਇਹ ਝੂਰੀਆਂ ਘੱਟ ਕਰਨ ਅਤੇ ਚਿਹਰੇ ‘ਤੇ ਚਮਕ ਲਿਆਉਣ ‘ਚ ਮਦਦਗਾਰ ਹੈ।

ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਗੰਨੇ ਦਾ ਜੂਸ ਪੀਣਾ ਤੁਹਾਡੇ ਲਈ ਫਾਇਦੇਮੰਦ ਹੋਵੇਗਾ। ਇਸ ਨੂੰ ਪੀਣ ਨਾਲ ਪੁਰਾਣੀ ਤੋਂ ਪੁਰਾਣੀ ਕਬਜ਼ ਤੋਂ ਰਾਹਤ ਮਿਲ ਸਕਦੀ ਹੈ। ਗੰਨੇ ਦੇ ਜੂਸ ‘ਚ ਅਜਿਹੇ ਤੱਤ ਪਾਏ ਜਾਂਦੇ ਹਨ, ਜੋ ਪਾਚਣਤੰਤਰ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦੇ ਹਨ।

Comment here