ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਘਰੇਲੂ ਉਡਾਣਾਂ ਚ ਕਿਰਪਾਨ ਤੇ ਪਾਬੰਦੀ ਲਈ ਦਾਖਲ ਪਟੀਸ਼ਨ ਰੱਦ

ਨਵੀਂ ਦਿੱਲੀ-ਘਰੇਲੂ ਉਡਾਣਾਂ ‘ਚ ਸਿੱਖ ਯਾਤਰੀਆਂ ਨੂੰ ਕਿਰਪਾਨ ਰੱਖਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਦੇ ਖਿਲਾਫ਼ ਹਿੰਦੂ ਸੈਨਾ ਨੇ ਪਟੀਸ਼ਨ ਦਾਇਰ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਟੀ  ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਹਿੰਦੂ ਸੈਨਾ ਵੱਲੋਂ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਜਹਾਜ਼ ‘ਚ ਸਿੱਖ ਕਿਰਪਾਨਾਂ ਲੈ ਕੇ ਜਾਣ ਦੀ ਇਜਾਜ਼ਤ ਹੋਰ ਯਾਤਰੀਆਂ ਲਈ ਖ਼ਤਰਾ ਬਣ ਸਕਦੀ ਹੈ। ਜਸਟਿਸ ਅਬਦੁਲ ਨਜ਼ੀਰ ਤੇ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਇਸ ਮਾਮਲੇ ‘ਤੇ ਫੈਸਲਾ ਸੁਣਾਇਆ। ਇਸ ਤੋਂ ਬਾਅਦ ਪਟੀਸ਼ਨਰ ਨੂੰ ਆਪਣੀ ਪਟੀਸ਼ਨ ਵਾਪਸ ਲੈਣੀ ਪਈ ਜੋ ਐਡਵੋਕੇਟ ਅੰਕੁਰ ਯਾਦਵ ਨੇ ਦਾਇਰ ਕੀਤੀ ਸੀ। ਪਟੀਸ਼ਨ ‘ਚ ਧਰਮ ਦੇ ਆਧਾਰ ‘ਤੇ ਕਿਸੇ ਵੀ ਚੀਜ਼ ਨੂੰ ਹਵਾਈ ਅੱਡੇ ‘ਤੇ ਲਿਜਾਣ ਤੋਂ ਰੋਕਣ ਲਈ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਹਿੰਦੂ ਸੈਨਾ ਨੇ 4 ਮਾਰਚ 2022 ਨੂੰ ਹਵਾਬਾਜ਼ੀ ਸੁਰੱਖਿਆ ਵੱਲੋਂ ਦਿੱਤੇ ਹੁਕਮ ਨੂੰ ਚੁਣੌਤੀ ਦਿੱਤੀ ਹੈ।

Comment here