ਅਪਰਾਧਸਿਆਸਤਖਬਰਾਂ

ਘਰ ’ਚ ਵੜ ਕੇ ਮਾਲਕ ਤੇ ਹਮਲਾ, ਤੋੜੀ ਲੱਤ

ਟੱਲੇਵਾਲ –ਹਾਲ ਹੀ ਵਿੱਚ ਕੁਝ ਹਮਲਾਵਰਾਂ ਵੱਲੋਂ ਇੱਕ ਘਰ ਤੇ ਹਮਲੇ ਕਰ ਘਰ ਦੇ ਮਾਲਕ ਦੀ ਲੱਤ ਤੋੜਣ ਦੀ ਖਬਰ ਸਾਹਮਣੇ ਆਈ ਹੈ। ਘਟਨਾਂ ਬਰਨਾਲਾ ਦੇ ਪਿੰਡ ਚੀਮਾ ਦੀ ਹੈ। ਜਿਥੇ ਅੱਜ ਤੜਕਸਾਰ ਘਰ ਵਿਚ ਦਾਖ਼ਲ ਹੋ ਕੇ ਹਮਲਾਵਰਾਂ ਨੇ ਘਰ ਦੇ ਮਾਲਕ ਦੀ ਲੱਤ ਤੋੜ ਦਿੱਤੀ। ਹਮਲਾਵਰਾਂ ਵੱਲੋਂ ਤਿੰਨ ਮਹੀਨੇ ਪਹਿਲਾਂ ਜ਼ਖ਼ਮੀ ਦੀ ਘਰਵਾਲੀ ਦੀਆਂ ਬਾਹਾਂ ਤੋੜ ਦਿੱਤੀਆਂ ਸਨ। ਇਸ ਘਟਨਾਂ ਤੋਂ ਬਾਅਦ ਪਿੰਡ ਵਿੱਚ ਮਾਹੌਲ ਕਾਫੀ ਗਰਮ ਹੋ ਗਿਆ। ਸਾਬਕਾ ਸਰਪੰਚ ਗੁਰਵਿੰਦਰ ਸਿੰਘ ਅਤੇ ਤੇਗਵੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੰਡ ਦੇ ਬਿੰਦਰ ਸਿੰਘ ਦੇ ਘਰ ਵਿੱਚ ਦਾਖਲ ਹੋ ਕੇ ਦੋ ਤਿੰਨ ਹਮਲਾਵਰਾਂ ਨੇ ਤਲਵਾਰਾਂ ਨਾਲ ਉਸ ਦੀ ਲੱਤ ’ਤੇ ਅੰਨੇਵਾਹ ਵਾਰ ਕੀਤੇ , ਜਿਸ ਨਾਲ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਲਿਜਾਇਆ ਗਿਆ। ਉਨਾਂ ਅੱਗੇ ਦੱਸਿਆ ਕਿ ਇਸਤੋਂ ਪਹਿਲਾਂ ਉਸ  ਦੀ ਪਤਨੀ ਦੀਆਂ ਇਸੇ ਤਰ੍ਹਾਂ ਤਿੰਨ ਮਹੀਨੇ ਪਹਿਲਾਂ ਘਰ ਵਿੱਚ ਦਾਖਲ ਹੋ ਕੇ ਬਾਹਾਂ ਤੋੜੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਪੁਲੀਸ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਕਾਰਨ ਅੱਜ ਦੂਜੀ ਵਾਰ ਪਰਿਵਾਰ ’ਤੇ ਹਮਲਾ ਕੀਤਾ ਗਿਆ।  ਪੁਲੀਸ ਵੱਲੋਂ ਪਹਿਲੇ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਜਿਸ ਕਰਕੇ ਅੱਜ ਇਸ ਦੂਜੀ ਘਟਨਾ ਵਾਪਰ ਗਈ ਹੈ। ਇਸ ਘਟਨਾ ਨਾਲ ਪਿੰਡ ਵਾਸੀਆਂ ਵਿੱਚ ਸਹਿਮ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਵਿਚ ਸਖ਼ਤੀ ਦਿਖਾਵੇ ਅਤੇ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ।ਘਟਨਾ ਸਥਾਨ ਤੇ ਪਹੁੰਚੇ ਪੱਖੋ ਕੈਂਚੀਆਂ ਪੁਲੀਸ ਚੌਕੀ ਦੇ ਇੰਚਾਰਜ ਸਤਵਿੰਦਰਪਾਲ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪਹਿਲਾਂ ਵੀ ਜ਼ਖ਼ਮੀ ਬਿੰਦਰ ਸਿੰਘ ਦੀ ਪਤਨੀ ਦੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਪਰਚਾ ਦਰਜ ਹੈ। ਇਸ ਮਾਮਲੇ ਵਿੱਚ ਵੀ ਜਲਦ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰਕੇ ਜਲਦ ਗ੍ਰਿਫਤਾਰ ਕੀਤਾ ਜਾਵੇਗਾ।

Comment here