ਸ਼੍ਰੀਨਗਰ-ਘਾਟੀ ਵਿਚ ਸੁਰੱਖਿਆ ਫੋਰਸਾਂ ਪੂਰੀ ਤਰ੍ਹਾਂ ਚੌਕਸ ਹਨ। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਸ਼ੁਰੂ ਹੋਏ ਮੁਕਾਬਲੇ ‘ਚ ਹੁਣ ਤੱਕ ਦੋ ਅੱਤਵਾਦੀਆਂ ਨੇ ਆਤਮ ਸਮਰਪਣ ਕਰ ਦਿੱਤਾ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੁਲਗਾਮ ਦੇ ਹਦੀਗਾਮ ਪਿੰਡ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ ‘ਚ ਸ਼ਾਮਲ ਦੋ ਅੱਤਵਾਦੀਆਂ ਨੇ ਆਪਣੇ ਪਰਿਵਾਰਾਂ ਦੀ ਅਪੀਲ ਅਤੇ ਪੁਲਸ ਦੀ ਬੇਨਤੀ ‘ਤੇ ਆਤਮ ਸਮਰਪਣ ਕਰ ਦਿੱਤਾ। ਪੁਲਸ ਦੇ ਇਕ ਬੁਲਾਰੇ ਨੇ ਕਿਹਾ,”ਮੁਕਾਬਲੇ ਦੌਰਾਨ 2 ਸਥਾਨਕ ਅੱਤਵਾਦੀਆਂ ਨੇ ਆਪਣੇ ਮਾਪਿਆਂ ਅਤੇ ਪੁਲਸ ਦੀ ਅਪੀਲ ‘ਤੇ ਆਤਮ ਸਮਰਪਣ ਕਰ ਦਿੱਤਾ। ਉਨ੍ਹਾਂ ਕੋਲੋਂ ਇਤਰਾਜ਼ਯੋਗ ਸਮੱਗਰੀ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ,”ਸਰਚ ਆਪਰੇਸ਼ਨ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ ਦੀ ਟੀਮ ‘ਤੇ ਗੋਲੀਬਾਰੀ ਕੀਤੀ, ਜਿਸ ‘ਤੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।”
ਆਤਮ ਸਮਰਪਣ ਕੀਤੇ ਗਏ ਅੱਤਵਾਦੀਆਂ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ ਹੈ ਅਤੇ ਨਾ ਹੀ ਇਹ ਪਤਾ ਲਗਾਇਆ ਜਾ ਸਕਿਆ ਹੈ ਕਿ ਉਹ ਕਿਹੜੇ ਸਮੂਹ ਨਾਲ ਸਬੰਧਤ ਹਨ। ਪੁਲਸ ਨੇ ਦੱਸਿਆ ਕਿ ਇਲਾਕੇ ‘ਚ ਤਲਾਸ਼ੀ ਮੁਹਿੰਮ ਹਾਲੇ ਵੀ ਜਾਰੀ ਹੈ। ਇਹ ਮੁਕਾਬਲਾ ਉਦੋਂ ਸ਼ੁਰੂ ਹੋਇਆ ਜਦੋਂ ਸੁਰੱਖਿਆ ਫ਼ੋਰਸਾਂ ਦੀ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਅੱਧੀ ਰਾਤ ਦੇ ਕਰੀਬ ਕੁਲਗਾਮ ਦੇ ਹਦੀਗਾਮ ਪਿੰਡ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

Comment here