ਸ਼੍ਰੀਨਗਰ-ਇੱਥੋਂ ਦੇ ਅਨੰਤਨਾਗ ਅਤੇ ਕੁਲਗਾਮ ਜ਼ਿਲ੍ਹਿਆਂ ਵਿਚ ਦੋ ਵੱਖ-ਵੱਖ ਮੁਕਾਬਲਿਆਂ ਵਿਚ 6 ਅੱਤਵਾਦੀ ਮਾਰੇ ਗਏ ਅਤੇ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਇੰਸਪੈਕਟਰ ਜਨਰਲ ਆਫ ਪੁਲਸ (ਆਈ. ਜੀ. ਪੀ.) ਵਿਜੇ ਕੁਮਾਰ ਨੇ ਇਸ ਬਾਬਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅਨੰਤਨਾਗ ਮੁਕਾਬਲੇ ਵਿਚ ਜ਼ਖਮੀ ਹੋਏ ਜੰਮੂ-ਕਸ਼ਮੀਰ ਦੇ ਤਿੰਨ ਪੁਲਸ ਮੁਲਾਜ਼ਮਾਂ ਦੀ ਹਾਲਤ ਸਥਿਰ ਹੈ। ਵਿਜੇ ਕੁਮਾਰ ਨੇ ਦੱਸਿਆ ਕਿ ਕੁਲਗਾਮ ਮੁਕਾਬਲੇ ਵਿਚ 3 ਜੈਸ਼-ਏ-ਮੁਹੰਮਦ ਅੱਤਵਾਦੀ ਮਾਰੇ ਗਏ, ਜਿਨ੍ਹਾਂ ’ਚੋਂ ਇਕ ਪਾਕਿਸਤਾਨੀ ਅੱਤਵਾਦੀ ਸੀ ਅਤੇ ਦੋ ਸਥਾਨਕ ਅੱਤਵਾਦੀ ਸਨ। ਫ਼ੌਜ ਦੀ ਟੀਮ ਨੇ ਦੋ ਏ. ਕੇ-47 ਅਤੇ ਇਕ ਐੱਮ-4 ਰਾਈਫ਼ਲ ਵੀ ਬਰਾਮਦ ਕੀਤੀ ਹੈ। ਓਧਰ ਅਨੰਤਨਾਗ ਵਿਚ ਰਾਤ ਨੂੰ ਸ਼ੁਰੂਆਤੀ ਗੋਲੀਬਾਰੀ ਵਿਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਦੋ ਸਵੇਰੇ-ਸਵੇਰੇ ਢੇਰ ਕਰ ਦਿੱਤੇ ਗਏ। ਇਨ੍ਹਾਂ ਮੁਕਾਬਲਿਆਂ ਵਿਚ ਫ਼ੌਜ ਦੇ 3 ਜਵਾਨ ਅਤੇ ਜੰਮੂ-ਕਸ਼ਮੀਰ ਪੁਲਸ ਦਾ ਇਕ ਜਵਾਨ ਜ਼ਖਮੀ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਕੁੱਲ ਦੋ ਪਾਕਿਸਤਾਨ ਅੱਤਵਾਦੀ ਅਤੇ ਜੈਸ਼ ਦੇ ਚਾਰ ਸਥਾਨਕ ਅੱਤਵਾਦੀ ਮਾਰੇ ਗਏ। ਦੋ ਐੱਮ-4 ਰਾਈਫ਼ਲ ਅਤੇ 4 ਏ. ਕੇ-47 ਬਰਾਮਦ ਕੀਤੀਆਂ ਗਈਆਂ। ਇਹ ਸੁਰੱਖਿਆ ਦਸਤਿਆਂ ਦੀ ਵੱਡੀ ਸਫ਼ਲਤਾ ਹੈ।
Comment here