ਬਠਿੰਡਾ-ਇਥੋਂ ਦੇ ਕਿਸਾਨਾਂ ਵੱਲੋਂ ਭਾਰਤਮਾਲਾ ਪ੍ਰੋਜੈਕਟ ਤਹਿਤ ਬਠਿੰਡਾ ਡੱਬਵਾਲੀ ਸੜਕ ਨੂੰ ਚੌੜਾ ਕਰਨ ਲਈ ਐਕਵਾਇਰ ਕੀਤੀ ਜਾ ਰਹੀ ਜਮੀਨ ਦਾ ਘੱਟ ਮੁਆਵਜ਼ਾ ਦੇਣ ਉਤੇ ਵਿਰੋਧ ਕੀਤਾ ਜਾ ਰਿਹਾ ਸੀ।ਕਿਸਾਨਾਂ ਵੱਲੋਂ ਸਰਕਾਰ ਤੋਂ 70 ਤੋਂ 80 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨੂੰ ਕਰੀਬ 24 ਲੱਖ ਰੁਪਏ ਪ੍ਰਤੀ ਏਕੜ ਦੇ ਰਹੀ ਹੈ। ਕਿਸਾਨਾਂ ਨੇ ਇਸ ਤੋਂ ਸਾਫ ਇਨਕਾਰ ਕਰਦੇ ਹੋਏ ਸੰਘਰਸ਼ ਦਾ ਰਾਹ ਫੜ ਲਿਆ ਹੈ।
ਸੜਕ ਬਣਾਉਣ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਗੇਡ ਤੋੜਨ ਦੀ ਕੋਸ਼ਿਸ਼ ਕੀਤੀ। ਕਿਸਾਨ ਆਪਣੇ ਟਰੈਕਟਰਾਂ ਨਾਲ ਜਿਵੇਂ ਹੀ ਅੱਗੇ ਵਧੇ ਪੁਲਿਸ ਨਾਲ ਹੱਥੋਪਾਈ ਹੋ ਗਈ।ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 4 ਮਹੀਨਿਆਂ ਤੋਂ ਬਠਿੰਡਾ ਡੱਬਵਾਲੀ ਰੋਡ ‘ਤੇ ਧਰਨਾ ਦੇ ਰਹੇ ਹਨ।

Comment here