ਇਸਲਾਮਾਬਾਦ-ਦਿ ਐਕਸਪ੍ਰੈਸ ਟ੍ਰਿਬਿਊਨ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਇਹ ਪਹਿਲੀ ਵਾਰ ਹੋਵੇਗਾ ਜਦੋਂ ਚਾਰ ਦੇਸ਼ਾਂ ਦੇ ਡਿਪਲੋਮੈਟ ਅਫ਼ਗਾਨ ਅੰਤਰਿਮ ਵਿਦੇਸ਼ ਮੰਤਰੀ ਅਮੀਰ ਖਾਨ ਮੁਤਕੀ ਨਾਲ ਇਕੱਠੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਤਾਲਿਬਾਨ ਸਰਕਾਰ ਵੱਲੋਂ ਅੰਤਰਰਾਸ਼ਟਰੀ ਭਾਈਚਾਰੇ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੀਤੇ ਗਏ ਵਾਅਦਿਆਂ ਦੀ ਯਾਦ ਦਿਵਾਉਣਗੇ। ਪਾਕਿਸਤਾਨ, ਰੂਸ ਅਤੇ ਅਮਰੀਕਾ ਦੇ ਚੋਟੀ ਦੇ ਡਿਪਲੋਮੈਟ ਬੀਤੇ ਵੀਰਵਾਰ ਨੂੰ ਆਯੋਜਿਤ ਹੋ ਰਹੀ ਟ੍ਰੋਈਕਾ ਪਲੱਸ ਬੈਠਕ ਦੌਰਾਨ ਤਾਲਿਬਾਨ ਸਰਕਾਰ ’ਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਦਬਾਅ ਬਣਾ ਸਕਦੇ ਹਨ। ਮੁਤਕੀ 3 ਦਿਨੀਂ ਯਾਤਰਾ ਲਈ ਪਾਕਿਸਤਾਨ ਪਹੁੰਚ ਚੁੱਕੇ ਹਨ। ਇੱਥੇ ਉਹ ਦੋਵਾਂ ਦੇਸ਼ਾਂ ਵਿਚਾਲੇ ਆਵਾਜਾਈ ਨੂੰ ਸੁਖਾਲਾ ਬਣਾਉਣ, ਆਰਥਿਕ ਸਮੇਤ ਕਈ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਗੱਲਬਾਤ ਕਰਨਗੇ।
ਅਫ਼ਗਾਨਿਸਤਾਨ ਵਿਚ ਤਾਲਿਬਾਨ ਵੱਲੋਂ ਸੱਤਾ ਦੀ ਕਮਾਨ ਸੰਭਾਲੇ ਜਾਣ ਤੋਂ ਬਾਅਦ ਅੰਤਰਰਾਸ਼ਟਰੀ ਭਾਈਚਾਰੇ ਨੇ ਉਨ੍ਹਾਂ ਲਈ ਕੁੱਝ ਮਾਪਦੰਡ ਨਿਰਧਾਰਤ ਕੀਤੇ ਹਨ, ਜਿਸ ਨਾਲ ਉਨ੍ਹਾਂ ਦੀ ਸਰਕਾਰ ਨੂੰ ਮਾਨਤਾ ਮਿਲ ਸਕੇ। ਟ੍ਰੋਈਕਾ ਪਲੱਸ ਬੈਠਕ ਦੀ ਮੇਜ਼ਬਾਨੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਕਰਨਗੇ। ਇਨ੍ਹਾਂ ਮਾਪਦੰਡਾਂ ਵਿਚ ਸਮਾਵੇਸ਼ੀ ਸਰਕਾਰ, ਔਰਤਾਂ ਦੀ ਸੁਰੱਖਿਆ ਅਤੇ ਮਨੁੱਖੀ ਅਧਿਕਾਰ ਅਤੇ ਅੱਤਵਾਦੀ ਸੰਗਠਨਾਂ ਨੂੰ ਆਪਣੇ ਉਦੇਸ਼ਾਂ ਲਈ ਅਫ਼ਗਾਨ ਧਰਤੀ ਦੀ ਵਰਤੋਂ ਕਰਨ ਦੀ ਇਜਾਜ਼ਤ ਨਾ ਦੇਣਾ ਸ਼ਾਮਲ ਹੈ।
ਚਾਰ ਦੇਸ਼ਾਂ ਦੇ ਡਿਪਲੋਮੈਟ ਟ੍ਰੋਈਕਾ ਬੈਠਕ ’ਚ ਤਾਲਿਬਾਨ ਸਰਕਾਰ ’ਤੇ ਬਣਾ ਸਕਦੇ ਦਬਾਅ

Comment here