ਸਿਆਸਤਖਬਰਾਂਚਲੰਤ ਮਾਮਲੇ

ਚਿੰਤਾ ਨਾ ਕਰੋ, ਸਾਰੇ ਭ੍ਰਿਸ਼ਟਾਚਾਰੀਆਂ ਦਾ ਨੰਬਰ ਆਵੇਗਾ-ਭਗਵੰਤ ਮਾਨ

ਚੰਡੀਗੜ੍ਹ-ਭ੍ਰਿਸ਼ਟਾਚਾਰ ਦੇ ਮਾਮਲੇ ਉਤੇ ਵਿਧਾਨ ਸਭਾ ‘ਚ ਜ਼ਬਰਦਸਤ ਹੰਗਾਮਾ ਹੋਇਆ। ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਠੋਕਵਾਂ ਜਵਾਬ ਦਿੱਤਾ। ਉਨ੍ਹਾਂ ਆਖਿਆ ਕਿ ਪੰਜਾਬ ਦਾ ਖ਼ਜ਼ਾਨਾ ਲੁੱਟਣ ਵਾਲੇ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਆਖਿਆ ਕਿ ਚਾਹੇ ਆਪਣਾ ਹੋਵੇ ਜਾ ਬੇਗਾਨਾ, ਭ੍ਰਿਸ਼ਟਾਚਾਰੀ, ਭ੍ਰਿਸ਼ਟਾਚਾਰੀ ਹੀ ਹੈ। ਕਈ ਭ੍ਰਿਸ਼ਟਾਚਾਰੀ ਤਾਂ ਅਜੇ ਤੁਹਾਡੇ ਵਿਚਕਾਰ ਬੈਠੇ ਹਨ। ਉਨ੍ਹਾਂ ਆਖਿਆ ਕਿ ਚਿੰਤਾ ਨਾ ਕਰੋ, ਸਾਰੇ ਭ੍ਰਿਸ਼ਟਾਚਾਰੀਆਂ ਦਾ ਨੰਬਰ ਆਵੇਗਾ। ਕਾਂਗਰਸ ਦੇ ਪੁਰਾਣੇ ਮੁੱਖ ਮੰਤਰੀ ਨੇ ਆਪਣੇ ਭ੍ਰਿਸ਼ਟਾਚਾਰੀਆਂ ਦੀ ਇੱਕ ਲਿਸਟ ਬਣਾਈ ਸੀ, ਪਰ ਤੁਹਾਡੀ ਹਾਈਕਮਾਨ ਨੇ ਲਿਸਟ ਦੱਬ ਲਈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕਾਂ ਦੇ ਇੱਕ ਇੱਕ ਪੈਸੇ ਦਾ ਹਿਸਾਬ ਹੋਵੇਗਾ।

Comment here