ਜੇਨੇਵਾ-ਚੀਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੀਆਂ ਖ਼ਬਰਾਂ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਦੇ ਡਾਇਰੈਕਟਰ-ਜਨਰਲ ਟੇਡਰੋਸ ਅਦਾਨੋਮ ਘੇਬਰੇਅਸਸ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ, ਕਿਉਂਕਿ ਦੇਸ਼ ਨੇ ਆਪਣੀ ਜ਼ੀਰੋ ਕੋਵਿਡ ਨੀਤੀ ਨੂੰ ਛੱਡ ਦਿੱਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਲੋਕ ਸੰਕਰਮਿਤ ਹੋ ਰਹੇ ਹਨ।
ਟੇਡਰੋਸ ਨੇ ਬੁੱਧਵਾਰ ਨੂੰ ਇੱਥੇ ਇੱਕ ਨਿਊਜ਼ ਕਾਨਫਰੰਸ ਵਿੱਚ ਦੱਸਿਆ ਕਿ ਸੰਯੁਕਤ ਰਾਸ਼ਟਰ ਦੀ ਏਜੰਸੀ ਨੂੰ ਚੀਨ ਵਿੱਚ ਕੋਵਿਡ-19 ਦੀ ਗੰਭੀਰਤਾ, ਖ਼ਾਸਕਰ ਹਸਪਤਾਲਾਂ ਅਤੇ ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਦਾਖ਼ਲ ਮਰੀਜ਼ਾਂ ਨੂੰ ਲੈ ਕੇ ਹੋਰ ਜਾਣਕਾਰੀ ਦੀ ਜ਼ਰੂਰਤ ਹੈ, ਤਾਂ ਕਿ ‘ਜ਼ਮੀਨ ’ਤੇ ਸਥਿਤੀ ਦਾ ਵਿਆਪਕ ਜੋਖ਼ਮ ਮੁਲਾਂਕਣ ਕੀਤਾ ਜਾ ਸਕੇ।
ਚੀਨ ’ਚ ਕੋਵਿਡ-19 ਦੀ ਸਥਿਤੀ ਗੰਭੀਰ-ਡਬਲਯੂ.ਐੱਚ.ਓ.

Comment here