ਅਪਰਾਧਸਿਆਸਤਖਬਰਾਂਦੁਨੀਆ

ਚੀਨ ਤਾਲਿਬਾਨ ਤੇ ਆਰਥਿਕ ਪਾਬੰਦੀਆਂ ਦੇ ਹੱਕ ਚ ਨਹੀਂ

ਬੀਜਿੰਗ-ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਮਗਰੋਂ ਅਮਰੀਕਾ ਅਤੇ ਵਿਸ਼ਵ ਬੈਂਕ ਨੇ ਆਰਥਿਕ ਚੂੜੀ ਕਸ ਦਿੱਤੀ, ਇਸ ਤੋਂ ਚੀਨ ਦੀ ਪੀੜ ਨਸ਼ਰ ਹੋਈ ਹੈ। ਅਫਗਾਨ ਸੰਕਟ ਅਤੇ ਤਾਲਿਬਾਨ ’ਤੇ ਸੰਭਾਵਿਤ ਆਰਥਿਕ ਪਾਬੰਦੀਆਂ ’ਤੇ ਚਰਚਾ ਕਰਨ ਲਈ ਜੀ 7 ਦੇਸ਼ਾਂ ਦੀ ਲੰਘੇ ਦਿਨ ਹੋਈ ਬੈਠਕ ਤੋਂ ਪਹਿਲਾਂ ਚੀਨ ਨੇ ਕਿਹਾ ਹੈ ਕਿ ਅਮਰੀਕਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਬੀਤੇ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਸਮਝਦਾਰੀ ਤੋਂ ਕੰਮ ਲੈਣਾ ਚਾਹੀਦਾ ਹੈ। ਤਾਲਿਬਾਨ ਖ਼ਿਲਾਫ਼ ਪਾਬੰਦੀਆਂ ਲਾਉਣ ਦਾ ਕਦਮ ਸਾਰਥਿਕ ਸਾਬਤ ਨਹੀਂ ਹੋਵੇਗਾ। ਜੀ 7 ਦੇਸ਼ਾਂ ’ਚ ਬ੍ਰਿਟੇਨ ਤੋਂ ਇਲਾਵਾ ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਾਪਾਨ ਅਤੇ ਅਮਰੀਕਾ ਹਨ। ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਮੀਟਿੰਗ ਤੋਂ ਪਹਿਲਾਂ ਕਿਹਾ ਕਿ ਤਾਲਿਬਾਨ ਨੂੰ ਉਸ ਦੀਆਂ ਗੱਲਾਂ ਨਾਲ ਨਹੀਂ, ਉਨ੍ਹਾਂ ਦੇ ਕੰਮਾਂ ਰਾਹੀਂ ਆਂਕਿਆ ਜਾਵੇਗਾ। ਤਾਲਿਬਾਨ ’ਤੇ ਨਵੀਆਂ ਪਾਬੰਦੀਆਂ ਲਾਉਣ ਦੀ ਜੀ-7 ਨੇਤਾਵਾਂ ਦੀ ਯੋਜਨਾ ’ਤੇ ਉਨ੍ਹਾਂ ਦੀ ਪ੍ਰਤੀਕਿਰਿਆ ਬਾਰੇ ਪੁੱਛੇ ਜਾਣ ’ਤੇ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਇਥੇ ਇੱਕ ਨਿਊਜ਼ ਕਾਨਫਰੰਸ ’ਚ ਕਿਹਾ ਕਿ ਪਾਬੰਦੀਆਂ ਅਤੇ ਦਬਾਅ ਬਣਾਉਣ ਨਾਲ ਸਮੱਸਿਆ ਹੱਲ ਨਹੀਂ ਹੋਵੇਗੀ। ਸਾਡਾ ਮੰਨਣਾ ਹੈ ਕਿ “ਅਫਗਾਨਿਸਤਾਨ ਇੱਕ ਸੁਤੰਤਰ, ਪ੍ਰਭੂਸੱਤਾ ਵਾਲਾ ਦੇਸ਼ ਹੈ। ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨੂੰ ਅਤੀਤ ਤੋਂ ਸਿੱਖਣਾ ਚਾਹੀਦਾ ਹੈ ਅਤੇ ਅਫਗਾਨਿਸਤਾਨ ਨਾਲ ਜੁੜੇ ਮੁੱਦਿਆਂ ’ਤੇ ਸਮਝਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।’’

Comment here