ਖਬਰਾਂਚਲੰਤ ਮਾਮਲੇਦੁਨੀਆ

ਚੀਨ ਦੇ ਅਪਾਰਟਮੈਂਟ ’ਚ ਅੱਗ ਲੱਗਣ ਨਾਲ 10 ਲੋਕਾਂ ਦੀ ਹੋਈ ਮੌਤ

ਬੀਜਿੰਗ-ਇਥੋਂ ਦੇ ਅਧਿਕਾਰੀਆਂ ਦੀ ਜਾਣਕਾਰੀ ਅਨੁਸਾਰ ਉੱਤਰੀ-ਪੱਛਮੀ ਚੀਨ ਦੇ ਸ਼ਿਨਜਿਆਂਗ ਖੇਤਰ ਵਿੱਚ ਇੱਕ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਸ਼ਿਨਜਿਆਂਗ ਦੀ ਰਾਜਧਾਨੀ ਉਰੂਮਕੀ ਵਿੱਚ ਸਥਿਤ ਇੱਕ ਅਪਾਰਟਮੈਂਟ ਵਿੱਚ ਵੀਰਵਾਰ ਨੂੰ ਅੱਗ ਲੱਗ ਗਈ। ਅੱਗ ਬੁਝਾਉਣ ਵਿੱਚ 3 ਘੰਟੇ ਲੱਗ ਗਏ।
ਸਥਾਨਕ ਸਰਕਾਰ ਨੇ ਕਿਹਾ ਕਿ ਘਟਨਾ ਵਿੱਚ ਜ਼ਖ਼ਮੀ ਹੋਏ ਕਿਸੇ ਵੀ ਵਿਅਕਤੀ ਦੀ ਜਾਨ ਨੂੰ ਖ਼ਤਰਾ ਨਹੀਂ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਮੱਧ ਚੀਨ ਵਿਚ ਇਕ ਵਣਜ ਅਤੇ ਵਪਾਰਕ ਕੰਪਨੀ ਵਿਚ ਅੱਗ ਲੱਗਣ ਕਾਰਨ 38 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

Comment here