ਬੀਜਿੰਗ-ਚੀਨ ਨੇ ਅਮਰੀਕਾ ਦੇ ਪੂਰਬੀ ਤੱਟ ‘ਤੇ ਸ਼ੱਕੀ ਚੀਨੀ ਜਾਸੂਸੀ ਗੁਬਾਰੇ ਨੂੰ ਨਸ਼ਟ ਕਰਨ ‘ਤੇ ਅਮਰੀਕੀ ਸੰਸਥਾਵਾਂ ਦੇ ਖ਼ਿਲਾਫ਼ ਕਾਰਵਾਈ ਕਰੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਹਾਲਾਂਕਿ ਰੋਜ਼ਾਨਾ ਪ੍ਰੈੱਸ ਕਾਨਫਰੰਸ ਦੌਰਾਨ ਇਸ ਬਾਰੇ ਕੁਝ ਨਹੀਂ ਦੱਸਿਆ। ਨਾਲ ਹੀ ਉਨ੍ਹਾਂ ਇਹ ਨਹੀਂ ਦੱਸਿਆ ਕਿ ਕਿਹੜੀਆਂ ਸੰਸਥਾਵਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਚੀਨ ਦਾ ਕਹਿਣਾ ਹੈ ਕਿ ਅਮਰੀਕਾ ਦੁਆਰਾ ਨਸ਼ਟ ਕੀਤੇ ਗਏ ਗੁਬਾਰੇ ਨੂੰ ਮੌਸਮ ਸਬੰਧੀ ਜਾਣਕਾਰੀ ਇਕੱਠੀ ਕਰਨ ਲਈ ਆਸਮਾਨ ਵਿੱਚ ਭੇਜਿਆ ਗਿਆ ਸੀ ਅਤੇ ਗਲਤੀ ਨਾਲ ਆਪਣਾ ਰਸਤਾ ਭਟਕ ਗਿਆ ਸੀ। ਅਮਰੀਕਾ ਦੇ ਐਫ-22 ਲੜਾਕੂ ਜਹਾਜ਼ ਨੇ 4 ਫਰਵਰੀ ਨੂੰ ਉਸ ਗੁਬਾਰੇ ਨੂੰ ਤਬਾਹ ਕਰ ਦਿੱਤਾ ਸੀ। ਵਾਂਗ ਨੇ ਬੁੱਧਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, “ਚੀਨ ਇਸ ਦਾ ਸਖਤੀ ਨਾਲ ਵਿਰੋਧ ਕਰਦਾ ਹੈ। ਚੀਨ ਦੀ ਪ੍ਰਭੂਸੱਤਾ ਅਤੇ ਸੁਰੱਖਿਆ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਮਰੀਕਾ ਦੀਆਂ ਸਬੰਧਤ ਸੰਸਥਾਵਾਂ ਦੇ ਖ਼ਿਲਾਫ਼ ਕਾਨੂੰਨ ਦੇ ਅਨੁਸਾਰ ਜਵਾਬੀ ਕਾਰਵਾਈ ਕੀਤੀ ਜਾਵੇਗੀ।”
ਚੀਨ ਨੇ ਗੁਬਾਰਾ ਨਸ਼ਟ ਮਾਮਲੇ ‘ਚ ਅਮਰੀਕੀ ਸੰਸਥਾਵਾਂ ਨੂੰ ਦਿੱਤੀ ਚਿਤਾਵਨੀ


Comment here