ਚੰਡੀਗੜ-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਨੂੰ ਅੱਜ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਹਰਪਾਲ ਚੀਮਾ ਖਜ਼ਾਨਾ ਮੰਤਰੀ ਹੋਣਗੇ, ਸਿੱਖਿਆ ਮੰਤਰਾਲਾ ਮੀਤ ਹੇਅਰ ਨੂੰ ਜਾਵੇਗਾ, ਡਾ. ਵਿਜੇ ਸਿੰਗਲਾ ਨੂੰ ਸਿਹਤ ਵਿਭਾਗ, ਹਰਜੋਤ ਬੈਂਸ ਹੋਣਗੇ ਕਾਨੂੰਨ ਤੇ ਸੈਰ ਸਪਾਟਾ ਮੰਤਰੀ, ਡਾ: ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਹੋਣਗੇ, ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ ਹੋਣਗੇ, ਖੁਰਾਕ ਤੇ ਸਪਲਾਈ ਵਿਭਾਗ ਲਾਲ ਚੰਦ ਕਟਾਰੂਚੱਕ ਕੋਲ ਹੋਵੇਗਾ, ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਹੋਣਗੇ, ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਹੋਣਗੇ ਅਤੇ ਬ੍ਰਹਮ ਸ਼ੰਕਰ ਜਿੰਪਾ ਕੋਲ ਪਾਣੀ ਦੇ ਨਾਲ-ਨਾਲ ਆਫ਼ਤ ਮੰਤਰਾਲਾ ਵੀ ਹੋਵੇਗਾ। ਗ੍ਰਹਿ ਮੰਤਰਾਲਾ ਭਗਵੰਤ ਮਾਨ ਆਪਣੇ ਕੋਲ ਰੱਖਣਗੇ।
Comment here