ਮੋਗਾ–ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦੇ ਪੁਲਿਸ ਇੱਕ ਪਾਸੇ ਤਾਂ ਲੋਕਾਂ ਕੋਲੋਂ ਹਥਿਆਰਾਂ ਨੂੰ ਜਪਤ ਕਰ ਰਹੀ ਹੈ। ਇਸੇ ਦੌਰਾਨ ਦੂਜੇ ਪਾਸੇ ਪੰਜਾਬ ‘ਚ ਕਾਫੀ ਵੱਡੇ ਪੱਧਰ ‘ਤੇ ਹਥਿਆਰਾਂ ਖੇਪ ਫੜੇ ਜਾਣ ਕਾਰਨ ਪੁਲਿਸ ਦੀ ਚਿੰਤਾ ਵਧ ਗਈ ਹੈ। ਅਤਿ-ਆਧੁਨਿਕ ਹਥਿਆਰਾਂ ਦੀ ਸਪਲਾਈ ਸਰਹੱਦ ਪਾਰੋਂ ਹੀ ਨਹੀਂ, ਸਗੋਂ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਤੋਂ ਵੀ ਕੀਤੀ ਜਾ ਰਹੀ ਹੈ। ਮੋਗਾ ਪੁਲਿਸ ਵੱਲੋਂ ਮੰਗਲਵਾਰ ਨੂੰ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਸਰ ਦੇ ਤਿੰਨ ਵਿਅਕਤੀਆਂ ਵਿੱਚੋਂ ਇੱਕ ਸੂਰਜ ਨਾਮ ਦਾ ਵਿਅਕਤੀ ਅਸਲਾ ਸਪਲਾਈ ਕਰਨ ਵਾਲੇ ਗਰੋਹ ਦਾ ਮਾਸਟਰ ਮਾਈਂਡ ਨਿਕਲਿਆ ਹੈ। ਸੂਰਜ ਵੱਖ-ਵੱਖ ਢਾਬਿਆਂ ‘ਤੇ ਕੰਮ ਕਰ ਉੱਥੇ ਆਪਣੀ ਚੇਨ ਬਣਾਉਂਦਾ ਹੈ। ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੇਚਦਾ ਹੈ। ਮੋਗਾ ‘ਚ ਹੀ ਪੁਲਿਸ ਨੇ ਤਿੰਨ ਮਹੀਨਿਆਂ ‘ਚ 13 ਪਿਸਤੌਲ, ਇਕ ਰਿਵਾਲਵਰ, ਇਕ ਅਸਾਲਟ ਰਾਈਫਲ, ਦੋ ਹੈਂਡ ਗ੍ਰੇਨੇਡ, 10 ਮੈਗਜ਼ੀਨ ਅਤੇ 80 ਕਾਰਤੂਸ ਬਰਾਮਦ ਕਰਕੇ 25 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐਸਐਸਪੀ ਮੋਗਾ ਚਰਨਜੀਤ ਸਿੰਘ ਸੋਹਲ ਨੇ ਇਨ੍ਹਾਂ ਹਥਿਆਰਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਾਂਚ ਦੇ ਦੌਰਾਨ ਇਹ ਸਾਹਮਣੇ ਆਇਆ ਕਿ ਹਥਿਆਰ ਸਰਹੱਦ ਪਾਰ ਤੋਂ ਆ ਰਹੇ ਹਨ ਜਾਂ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਤੋਂ ਜੋ ਪੰਜਾਬ ਵਿੱਚ ਚੱਲ ਰਹੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾ ਰਹੇ ਹਨ। ਇਹ ਗੈਂਗਸਟਰ ਕਿਸੇ ਨਾ ਕਿਸੇ ਤਰ੍ਹਾਂ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ । ਉਨ੍ਹਾਂ ਕਿਹਾ ਕਿ ਦੋ ਸਾਥੀਆਂ ਸਮੇਤ ਦੋ ਪਿਸਤੌਲਾਂ ਅਤੇ ਇੱਕ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਸੂਰਜ ਕੁਮਾਰ ਵਾਸੀ ਭਾਈ ਵੀਰ ਸਿੰਘ ਕਲੋਨੀ, ਅੰਮ੍ਰਿਤਸਰ, ਅਸਲਾ ਸਪਲਾਈ ਕਰਨ ਵਾਲੇ ਗਰੋਹ ਦਾ ਮਾਸਟਰ ਮਾਈਂਡ ਹੈ। ਉਨਾਂ ਅੱਗੇ ਕਿਹਾ ਕਿ ਕਿਸ ਗਿਰੋਹ ਨਾਲ ਇਸ ਦੇ ਸੰਪਰਕ ਹਨ ਇਹ ਗਿਰੋਹ ਕਿੱਥੇ ਅਤੇ ਕਿਸ ਦੇ ਸੰਪਰਕ ਵਿੱਚ ਹਨ, ਇਸ ਦੀ ਪੂਰੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਮੇਂ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਵੱਡੇ ਪੱਧਰ ‘ਤੇ ਆਉਣ ਵਾਲੇ ਹਥਿਆਰਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।
Comment here