ਸਿਆਸਤਖਬਰਾਂਚਲੰਤ ਮਾਮਲੇ

 ਚੋਣ ਕਮਿਸ਼ਨ ਨੇ ਪ੍ਰਚਾਰ ਲਈ ਪਾਬੰਦੀ ਦਾ ਵਧਾਇਆ ਸਮਾਂ

ਨਵੀਂ ਦਿੱਲੀ: ਕੋਰੋਨਾ ਦੇ ਚੱਲਦੇ ਵਿਧਾਨ ਸਭਾ ਚੋਣਾਂ ਲਈ ਇਸ ਵਾਰ ਚੋਣ ਕਮਿਸ਼ਨ ਨੇ ਜਿਆਦਾ ਰੋਡ ਸ਼ੋਅ ਤੇ ਰੈਲੀਆਂ ਕਰਨ ਦੀ ਇਜ਼ਾਜਤ ਨਹੀਂ ਦਿੱਤੀ। ਪਰ ਅੱਜ ਨੂੰ ਚੋਣ ਕਮਿਸ਼ਨ ਨੇ ਰੋਡ ਸ਼ੋਅ, ਸਾਈਕਲ ਤੇ ਵਾਹਨ ਰੈਲੀਆਂ ‘ਤੇ ਪਾਬੰਦੀਆਂ ਦੀ ਸਮਾਂ ਸੀਮਾ ਨੂੰ ਵਧਾ ਦਿੱਤਾ ਹੈ। ਜਾਣਕਾਰੀ ਅਨੁਸਾਰ ਕਮਿਸ਼ਨ ਨੇ 50 ਫ਼ੀਸਦੀ ਤੇ 30 ਫ਼ੀਸਦੀ ਤੱਕ ਦੇ ਇਕੱਠ ਦੇ ਬਾਹਰੀ ਬੈਠਕਾਂ, ਰਾਜਨੀਤਕ ਬੈਠਕਾਂ,ਇਨਡੋਰ ਬੈਠਕਾਂ, ਰੈਲੀਆਂ ਦੇ ਸਬੰਧ ‘ਚ ਪਾਬੰਦੀਆਂ ‘ਤੇ ਢਿੱਲ ਦਿੱਤੀ ਹੈ। ਦੂਜੇ ਪਾਸੇ ਡੋਰ-ਟੂ-ਡੋਰ ਪ੍ਰਚਾਰ ਲਈ ਵੱਧ ਤੋਂ ਵੱਧ ਲੋਕਾਂ ਦੀ ਗਿਣਤੀ 20 ਰੱਖੀ ਗਈ ਹੈ, ਜੋ ਪਹਿਲਾਂ ਵਾਂਗ ਹੀ ਰਹੇਗੀ। ਸ਼ਾਮ 8 ਵਜੇ ਤੋਂ ਸਵੇਰੇ 8 ਵਜੇ ਤੱਕ ਚੋਣ ਪ੍ਰਚਾਰ ਕਰਨ ‘ਤੇ ਪਾਬੰਦੀ ਪਹਿਲਾਂ ਵਾਂਗ ਹੀ ਲਾਗੂ ਰਹੇਗੀ। ਇਸਦੇ ਨਾਲ ਹੀ ਕੱਲ੍ਹ ਕਮਿਸ਼ਨ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਚੋਣਾਂ ਦੌਰਾਨ ਆਪਣੇ ਰਾਜਾਂ ਵਿੱਚ ਰਾਜਨੀਤਕ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਦਾ ਇਹ ਨਿਰਦੇਸ਼ ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ‘ਤੇ ਹਮਲੇ ਤੋਂ ਕੁਝ ਦਿਨ ਬਾਅਦ ਆਇਆ ਹੈ। ਆਪਣੇ ਪੱਤਰ ਵਿੱਚ ਕਮਿਸ਼ਨ ਨੇ ਕਿਹਾ ਹੈ ਕਿ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਕਾਰਨ ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੂੰ ਸੁਰੱਖਿਆ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਮਿਸ਼ਨ ਨੇ ਕਿਹਾ ਕਿ ਸਟਾਰ ਪ੍ਰਚਾਰਕ ਚੋਣ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਬਹੁਤ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ।

Comment here