ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਚੋਣ ਪ੍ਰਚਾਰ ਦੌਰਾਨ ਜਿਆਣੀ ਦੇ ਸਮਰਥਕਾਂ ਤੇ ਕਿਸਾਨਾਂ ਚ ਟਕਰਾਅ

ਫਾਜ਼ਿਲਕਾ : ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਜ਼ੋਰਾਂ ‘ਤੇ ਹੈ, ਜਿਸ ਤਹਿਤ ਕੱਲ੍ਹ ਫਾਜ਼ਿਲਕਾ ਤੋਂ ਭਾਜਪਾ ਉਮੀਦਵਾਰ ਚੋਣ ਪ੍ਰਚਾਰ ਕਰਨ ਲਈ ਪਿੰਡ ਥੇਹਕਲੰਦਰ ਪਹੁੰਚੇ ਸਨ ਪਰ ਉਥੇ ਮੌਜੂਦ ਕੁਝ ਕਿਸਾਨਾਂ ਨੇ ਉਨ੍ਹਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ। ਇਸ ਦੌਰਾਨ ਗੱਲ ਤੂੰ ਤੂੰ ਮੈਂ ਮੈਂ ਤੱਕ ਵੱਧ ਗਈ। ਹਾਲਾਂਕਿ ਬਾਅਦ ਵਿੱਚ ਦੋਵੇਂ ਧਿਰਾਂ ਵੱਖ ਹੋ ਗਈਆਂ ਪਰ ਕਿਸਾਨਾਂ ਨੇ ਸਦਰ ਥਾਣੇ ਦੇ ਬਾਹਰ ਧਰਨਾ ਦਿੱਤਾ।ਧਰਨੇ ‘ਤੇ ਮੌਜੂਦ ਭਾਕਿਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਨੇ ਕਿਹਾ ਕਿ ਚੋਣ ਪ੍ਰਚਾਰ ਕਰਨਾ ਹਰ ਕਿਸੇ ਦਾ ਅਧਿਕਾਰ ਹੈ ਅਤੇ ਉਨ੍ਹਾਂ ਨੇ ਕਿਸੇ ਨੂੰ ਵੀ ਚੋਣ ਪ੍ਰਚਾਰ ਕਰਨ ਤੋਂ ਨਹੀਂ ਰੋਕਿਆ, ਸਗੋਂ ਸਵਾਲ ਪੁੱਛਣਾ ਉਨ੍ਹਾਂ ਦਾ ਅਧਿਕਾਰ ਹੈ, ਜਿਸ ਤਹਿਤ ਕੁਝ ਕਿਸਾਨਾਂ ਨੇ ਸਵਾਲਾਂ ਦੇ ਜਵਾਬ ਦਿੱਤੇ। ਪਰ ਮਾਮਲਾ ਵੱਧ ਗਿਆ, ਜਿਸ ਕਾਰਨ ਦੋਵਾਂ ਧਿਰਾਂ ਵਿੱਚ ਕਾਫੀ ਬਹਿਸ ਹੋਈ। ਗੱਲ ਹਥੋਪਾਈ ਤੱਕ ਜਾ ਪੁੱਜੀ, ਕੁਝ ਕਿਸਾਨਾਂ ਨੂੰ ਪੁਲਸ ਨੇ ਹਿਰਾਸਤ ਚ ਲੈ ਲਿਆ, ਜਿਹਨਾਂ ਨੂੰ ਰਿਹਾਅ ਕਰਾਉਣ ਲਈ ਕਿਸਾਨਾਂ ਨੇ ਥਾਣੇ ਮੂਹਰੇ ਧਰਨਾ ਦਿੱਤਾ ਅਤੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਵਾਲੇ ਪੁਲਸ ਅਧਿਕਾਰੀਆਂ ਖਿਲਾਫ ਕਾਰਵਾਈ ਲਈ ਚੋਣ ਅਫਸਰ ਨੂੰ ਕਿਹਾ ਗਿਆ।

Comment here