ਸਿਆਸਤਖਬਰਾਂ

ਚੜਦੀ ਠੰਡ ਚ ਦਿੱਲੀ ਵਾਸੀਆਂ ਦਾ ਦਮ ਪ੍ਰਦੂਸ਼ਣ ਨੇ ਨੱਪਿਆ

ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਵਿੱਚ ਪ੍ਰਦੂਸ਼ਣ ਦੀ ਇਕ ਵਾਰ ਫੇਰ ਮਾਰ ਸ਼ੁਰੂ ਹੋ ਚੁੱਕੀ ਹੈ। ਅੱਜ ਸਵੇਰੇ ਦਿੱਲੀ ਦੇ ਲੋਕਾਂ ਨੇ ਹਲਕੀ ਠੰਡ ਮਹਿਸੂਸ ਕੀਤੀ। ਇਸ ਦੌਰਾਨ ਘੱਟੋ-ਘੱਟ ਤਾਪਮਾਨ 13.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤਾਪਮਾਨ ਤੋਂ 2 ਡਿਗਰੀ ਘੱਟ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈ.ਐੱਮ.ਡੀ.) ਦੇ ਇਕ ਅਧਿਕਾਰੀ ਅਨੁਸਾਰ, ਦਿੱਲੀ ’ਚ ਅੱਜ ਦਿਨ ’ਚ ਆਸਮਾਨ ਸਾਫ਼ ਰਹੇਗਾ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦੇ ਨੇੜੇ ਤੇੜੇ ਰਹਿਣ ਦੀ ਸੰਭਾਵਨਾ ਹੈ। ਪ੍ਰਿਥਵੀ ਵਿਗਿਆਨ ਮੰਤਰਾਲਾ ਦੀ ਹਵਾ ਗੁਣਵੱਤਾ ਭਵਿੱਖਬਾਣੀ ਏਜੰਸੀ ‘ਸਫ਼ਰ’ ਅਨੁਸਾਰ, ਦਿੱਲੀ ਦੀ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ਇਸ ਦੌਰਾਨ ‘ਬਹੁਤ ਖ਼ਰਾਬ’ ਦੀ ਸ਼੍ਰੇਣੀ ’ਚ ਚੱਲਾ ਗਿਆ। ਰਾਸ਼ਟਰੀ ਰਾਜਧਾਨੀ ’ਚ ਸਵੇਰੇ 9 ਵਜੇ ਏ.ਕਿਊ.ਆਈ. 302 ਦਰਜ ਕੀਤਾ ਗਿਆ।ਯਾਦ ਰਹੇ ਜ਼ੀਰੋ ਅਤੇ 50 ਦਰਮਿਆਨ ਏ.ਕਿਊ.ਆਈ. ਨੂੰ ‘ਚੰਗਾ’, 51 ਅਤੇ 100 ਦਰਮਿਆਨ ‘ਸੰਤੋਸ਼ਜਨਕ’, 101 ਅਤੇ 200 ਦਰਮਿਆਨ ‘ਮੱਧਮ’, 201 ਅਤੇ 300 ਦਰਮਿਆਨ ‘ਖ਼ਰਾਬ’, 301 ਅਤੇ 400 ਵਿਚਾਲੇ ‘ਬਹੁਤ ਖ਼ਰਾਬ’, 401 ਅਤੇ 500 ਵਿਚਾਲੇ ‘ਗੰਭੀਰ’ ਮੰਨਿਆ ਜਾਂਦਾ ਹੈ। ਦਿੱਲੀ ’ਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29.7 ਡਿਗਰੀ ਸੈਲਸੀਅਸ ਜਦੋਂ ਕਿ ਘੱਟੋ ਘੱਟ ਤਾਪਮਾਨ 16.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

Comment here