ਸਿਆਸਤਖਬਰਾਂ

ਚੰਡੀਗੜ੍ਹ ‘ਚ ਹੁਣ ਮਹਿੰਗੀ ਹੋਵੇਗੀ ਸ਼ਰਾਬ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਹੁਣ ਸ਼ਰਾਬ ਪੀਣ ਵਾਲਿਆਂ ਲਈ ਮਾੜੀ ਖਬਰ ਹੈ, ਸ਼ਰਾਬ ਦੇ ਰੇਟ ਘੱਟ ਨਹੀਂ ਰਹਿਣਗੇ ਦੂਜੇ ਸੂਬਿਆਂ ਦੇ ਮੁਕਾਬਲੇ ਸ਼ਹਿਰ ਵਿੱਚ ਸ਼ਰਾਬ ਦੇ ਭਾਅ ਘੱਟ ਸਨ ਪਰ ਹੁਣ ਸ਼ਰਾਬ ਮਹਿੰਗੀ ਹੋਣ ਜਾ ਰਹੀ ਹੈ। ਅਪ੍ਰੈਲ 2022 ਤੋਂ ਬਾਅਦ ਸ਼ਹਿਰ ‘ਚ ਸ਼ਰਾਬ ਦੀ ਕੀਮਤ ਵਧੇਗੀ। ਅਜਿਹੇ ‘ਚ ਹੁਣ ਸ਼ਰਾਬੀਆਂ ਨੂੰ ਹੋਰ ਜੇਬਾਂ ਢਿੱਲੀਆਂ ਕਰਨੀਆਂ ਪੈਣਗੀਆਂ। ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2022-23 ਲਈ ਨਵੀਂ ਆਬਕਾਰੀ ਨੀਤੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਸ਼ਰਾਬ ਦੇ ਰੇਟ ਵਧਣਗੇ। ਇਸ ‘ਚ ਖਾਸ ਗੱਲ ਇਹ ਹੈ ਕਿ ਪ੍ਰਸ਼ਾਸਨ ਨੇ ਇਲੈਕਟ੍ਰੀਕਲ ਵਹੀਕਲਜ਼ (ਈ.ਵੀ.) ਨੂੰ ਪ੍ਰਮੋਟ ਕਰਨ ਲਈ ਸ਼ਰਾਬ ਮਹਿੰਗੀ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਈਵੀ ਨੀਤੀ ਨੂੰ ਅੱਗੇ ਵਧਾਉਣ ਲਈ ਪੈਸਾ ਇਕੱਠਾ ਕਰਨ ਲਈ ਸ਼ਰਾਬ ਦੀਆਂ ਬੋਤਲਾਂ ‘ਤੇ ਈਵੀ ਸੈੱਸ ਲਗਾਉਣ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ ਆਬਕਾਰੀ ਨੀਤੀ ਵਿੱਚ ਈ-ਵਾਹਨ ਸੈੱਸ ਲਗਾਇਆ ਜਾਵੇਗਾ। ਇਹ ਸੈੱਸ 2 ਤੋਂ 40 ਰੁਪਏ ਪ੍ਰਤੀ ਬੋਤਲ ਤੱਕ ਲੱਗੇਗਾ। ਇਸ ਸੈੱਸ ਤੋਂ ਹੋਣ ਵਾਲੇ ਮਾਲੀਏ ਦੀ ਵਰਤੋਂ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਜਾਵੇਗੀ। ਇਸ ਨਾਲ ਇਨ੍ਹਾਂ ਵਾਹਨਾਂ ਲਈ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇਗਾ। ਸ਼ਰਾਬ ‘ਤੇ ਐਕਸਾਈਜ਼ ਡਿਊਟੀ ਵਧਾ ਕੇ 5.5 ਫੀਸਦੀ ਕਰ ਦਿੱਤੀ ਗਈ ਹੈ। ਇਸ ਨਾਲ ਸ਼ਰਾਬ ਦੀ ਪ੍ਰਚੂਨ ਵਿਕਰੀ ਕੀਮਤ 5 ਤੋਂ 10 ਫੀਸਦੀ ਤਕ ਵਧ ਜਾਵੇਗੀ। ਇਸ ਦੇ ਨਾਲ ਹੀ ਘੱਟ ਅਲਕੋਹਲ ਵਾਲੇ ਡਰਿੰਕਸ ਨੂੰ ਉਤਸ਼ਾਹਿਤ ਕਰਨ ਲਈ ਬੀਅਰ, ਵਾਈਨ, ਰੈਡੀ-ਟੂ-ਡ੍ਰਿੰਕ ‘ਤੇ ਲਾਇਸੈਂਸ ਫੀਸ ਤੇ ਡਿਊਟੀ ਨਹੀਂ ਵਧਾਈ ਗਈ। ਇਨ੍ਹਾਂ ਦੀਆਂ ਦਰਾਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਇਹ ਨਵੀਂ ਨੀਤੀ 1 ਅਪ੍ਰੈਲ ਤੋਂ ਲਾਗੂ ਹੋਵੇਗੀ। ਇਸ ਲਈ ਵਧੀਆਂ ਹੋਈਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋਣਗੀਆਂ। ਵਾਧੂ ਕਿਸਮਾਂ ਅਤੇ ਬ੍ਰਾਂਡਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਲੇਬਲ ਬ੍ਰਾਂਡ ਰਜਿਸਟ੍ਰੇਸ਼ਨ ਫੀਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹੋਟਲ-ਰੈਸਟੋਰੈਂਟ ਐਸੋਸੀਏਸ਼ਨ ਦੀ ਮੰਗ ਦੇ ਮੱਦੇਨਜ਼ਰ ਉਨ੍ਹਾਂ ਦੀ ਮਦਦ ਲਈ ਉਨ੍ਹਾਂ ਦੀ ਲਾਇਸੈਂਸ ਫੀਸ ਵੀ ਨਹੀਂ ਵਧਾਈ ਗਈ ਹੈ

Comment here