ਅਪਰਾਧਖਬਰਾਂ

ਚੰਦੂ ਵਡਾਲੇ ਚ ਨਸ਼ਾ ਤਸਕਰਾਂ ਨਾਲ ਮੁਕਾਬਲਾ, 49 ਕਿੱਲੋ ਹੈਰੋਇਨ ਬਰਾਮਦ

ਕਲਾਨੌਰ- ਸਰਹੱਦੀ ਜ਼ਿਲਾ ਗੁਰਦਾਸਪੁਰ ਵਿੱਚ ਬੀਐਸਐਫ ਅਧੀਨ ਆਉਂਦੀ 89 ਬਟਾਲੀਅਨ ਦੀ ਬੀ ਓ ਪੀ ਚੰਦੂ ਵਡਾਲਾ ਵਿਖੇ ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀਐਸਐਫ ਜਵਾਨਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਮੁੱਠਭੇੜ ਹੋ ਗਈ। ਜਿਸ ਦੌਰਾਨ ਬੀਐਸਐਫ ਦਾ ਜਵਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਜਿਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਸਵਾ ਪੰਜ ਵਜੇ ਦੇ ਕਰੀਬ ਚੰਦੂ ਵਡਾਲਾ ਪੋਸਟ ਦੇ ਜਵਾਨਾ ਸਰਹੱਦ ਤੇ ਸੰਘਣੀ ਧੁੰਦ ਦੌਰਾਨ ਹਿਲਜੁਲ ਵੇਖੀ ਗਈ। ਇਸ ਦੌਰਾਨ ਪਾਕਿ ਤਸਕਰਾਂ ਅਤੇ ਬੀਐੱਸਐਫ ਜਵਾਨਾਂ ਦੌਰਾਨ ਗੋਲੀਬਾਰੀ ਹੋਈ ਇਸ ਦੌਰਾਨ ਬੀਐਸਐਫ ਦੇ ਜਵਾਨ ਗਿਆਨ ਚੰਦ ਦੇ ਸਿਰ ਤੇ ਗੋਲੀ ਲੱਗਣ ਕਾਰਨ ਹੋ ਗੰਭੀਰ ਜ਼ਖਮੀ ਹੋ ਗਏ। ਜਦ ਕਿ ਬੀਐਸਐਫ ਜਵਾਨਾਂ ਵੱਲੋਂ 49 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ , ਗੋਲੀ ਸਿੱਕਾ ਵੀ ਬਰਾਮਦ ਹੋਣ ਦੀ ਖਬਰ ਹੈ। ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਦੌਰਾਨ ਸਰਚ ਅਭਿਆਨ ਜਾਰੀ ਹੈ।

Comment here