ਬਿਆਸ – ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਵੇਰੇ 11.30 ਵਜੇ ਰਾਧਾ ਸੁਆਮੀ ਡੇਰਾ ਬਿਆਸ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਇਸ ਮੁਲਾਕਾਤ ਦੌਰਾਨ ਡਿਪਟੀ ਸੀਐਮ ਓਪੀ ਸੋਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਮੌਜੂਦ ਸਨ। ਸੀ ਐਮ ਚੰਨੀ ਅਤੇ ਮੰਤਰੀਆਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਬੰਦ ਕਮਰੇ ’ਚ ਹੋਈ। ਇਸ ਮੁਲਾਕਾਤ ਵਿਚ ਕੀ ਗੱਲਬਾਤ ਹੋਈ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ ਪਰ ਇਸ ਮੁਲਾਕਾਤ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜੋਡ਼ ਕੇ ਦੇਖਿਆ ਜਾ ਰਿਹਾ ਹੈ।
Comment here