ਖਰੜ-ਕੋਰੋਨਾ ਨੇ ਇਕ ਵਾਰ ਫਿਰ ਤੋਂ ਸਿਆਸਤਦਾਨਾਂ ਨੂੰ ਆਪਣੀ ਲਪੇਟ ’ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ’ਚ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ। ਮੁੱਖ ਮੰਤਰੀ ਚੰਨੀ ਦੇ ਘਰ ’ਚੋਂ ਦੋ ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਚਰਨਜੀਤ ਸਿੰਘ ਚੰਨੀ ਦੀ ਪਤਨੀ ਅਤੇ ਉਨ੍ਹਾਂ ਦੇ ਪੁੱਤਰ ਨੂੰ ਸਿਵਲ ਸਰਜਨ ਵੱਲੋਂ ਕੋਰੋਨਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਦੀ ਪਤਨੀ ਤੇ ਪੁੱਤਰ ਨੂੰ ਘਰ ’ਚ ਹੀ ਆਈਸੋਲੇਟ ਕੀਤਾ ਗਿਆ ਹੈ।
ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਰੋਨਾ ਦਾ ਟੈਸਟ ਕਰਵਾਇਆ ਹੈ, ਜਿਨ੍ਹਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਉਥੇ ਹੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਤੱਕ ਉਨ੍ਹਾਂ ਦੀ ਕੋਰੋਨਾ ਰਿਪੋਰਟ ਨਹੀਂ ਆਉਂਦੀ, ਉਦੋਂ ਤੱਕ ਉਨ੍ਹਾਂ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਮੁੱਖ ਮੰਤਰੀ ਚੰਨੀ ਨੇ ਵੀ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ।
ਚੰਨੀ ਦੀ ਪਤਨੀ ਤੇ ਪੁੱਤਰ ਨੂੰ ਹੋਇਆ ਕੋਰੋਨਾ

Comment here