ਚੰਡੀਗੜ੍ਹ-ਪੰਜਾਬ ਵਿੱਚ ਰੇਲ ਧਰਨੇ ਸੰਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਿਚਾਲੇ ਮੀਟਿੰਗ ਜ਼ਿਆਦਾਤਰ ਮੁੱਦਿਆਂ ’ਤੇ ਸਮਹਿਤੀ ਤੋਂ ਬਾਅਦ ਖਤਮ ਹੋ ਚੁੱਕੀ ਹੈ। ਦੋਵਾਂ ਧਿਰਾਂ ਦੀ ਅਗਲੀ ਬੈਠਕ ਹੁਣ 4 ਜਨਵਰੀ ਨੂੰ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਹਨਾਂ ਵੱਲੋਂ ਲਗਾਏ ਗਏ ਰੇਲਵੇ ਟ੍ਰੈਕਾਂ ਤੋਂ ਧਰਨਿਆਂ ਨੂੰ ਚੁੱਕ ਲਿਆ ਜਾਵੇਗਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਾਜ਼ਿਲਕਾ ਦੇ ਰੇਲਵੇ ਸਟੇਸ਼ਨ ’ਤੇ 22 ਦਸੰਬਰ ਤੋਂ ਲਾਇਆ ਜਾ ਰਿਹਾ ਧਰਨਾ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰੋਸੇ ਨਾਲ ਸਮਾਪਤ ਹੋ ਗਿਆ। ਆਗੂਆਂ ਦਾ ਕਹਿਣਾ ਹੈ ਕਿ ਸੀਐਮ ਚੰਨੀ ਨੇ ਉਨ੍ਹਾਂ ਦੀਆਂ ਕਈ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ ਜਿਸ ਤੋਂ ਬਾਅਦ ਸੂਬਾਈ ਕਮੇਟੀ ਦੇ ਹੁਕਮਾਂ ਅਨੁਸਾਰ ਧਰਨਾ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 4 ਜਨਵਰੀ ਤਕ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ।
ਚੰਨੀ ਨਾਲ ਸਹਿਮਤੀ ਬਣਨ ’ਤੇ ਕਿਸਾਨਾਂ ਵੱਲੋਂ ਰੇਲ ਧਰਨੇ ਖਤਮ

Comment here