ਸਿਆਸਤਖਬਰਾਂਚਲੰਤ ਮਾਮਲੇ

ਚੰਨੀ ਨੇ ਨੈਣਾ ਦੇਵੀ ਤੇ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਰੂਪਨਗਰ : ਲੁਧਿਆਣਾ ’ਚ ਬੀਤੇ ਦਿਨ ਹੋਈ ਕਾਂਗਰਸ ਰੈਲੀ ’ਚ ਚਰਨਜੀਤ ਚੰਨੀ ਨੂੰ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨਿਆਂ ਗਿਆ ਹੈ। ਚਿਹਰਾ ਐਲਾਣੇ ਜਾਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣਾਂ ਜਿੱਤਣ ਲਈ ਹਰ ਤਰੀਕਾ ਅਪਣਾ ਰਹੇ ਹਨ। ਇਕ ਵਾਰ ਫਿਰ ਉਨ੍ਹਾਂ ਨੇ ਮੰਦਰਾਂ ਅਤੇ ਗੁਰਦੁਆਰਿਆਂ ਦਾ ਰੁਖ ਕੀਤਾ ਹੈ। ਅੱਜ ਸਵੇਰੇ ਉਹ ਸਭ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਚ ਮਾਤਾ ਨੈਣਾ ਦੇਵੀ ਦੇ ਦਰਬਾਰ ਚ ਪਹੁੰਚੇ ਅਤੇ ਉੱਥੇ ਪੂਜਾ ਅਰਚਨਾ ਕੀਤੀ। ਇਸ ਤੋਂ ਬਾਅਦ ਉਹ ਸ੍ਰੀ ਅਨੰਦਪੁਰ ਸਾਹਿਬ ਪੁੱਜੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਹ ਇੱਥੇ ਕੁਝ ਸਮਾਂ ਰੁਕੇ ਅਤੇ ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਖੇਤਰ ਲਈ ਵੱਡੇ-ਵੱਡੇ ਦਾਅਵੇ ਕੀਤੇ। ਚੰਨੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਊਨਾ ਸਥਿਤ ਬਾਬਾ ਬਾਲ ਜੀ ਦੇ ਆਸ਼ਰਮ ਲਈ ਰਵਾਨਾ ਹੋਈ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਦੋ ਤਿਹਾਈ ਬਹੁਮਤ ਨਾਲ ਸੱਤਾ ਵਿੱਚ ਆਵੇਗੀ ਅਤੇ ਆਨੰਦਪੁਰ ਸਾਹਿਬ ਹਲਕੇ ਨੂੰ ਮੰਤਰੀ ਮੰਡਲ ਵਿੱਚ ਨੁਮਾਇੰਦਗੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਈ.ਟੀ ਸਮੇਤ ਹੋਰ ਉਦਯੋਗਾਂ ਨੂੰ ਆਨੰਦਪੁਰ ਸਾਹਿਬ ਵਿਖੇ ਲਿਆਂਦਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਰਾਣਾ ਕੇਪੀ ਸਿੰਘ ਵੀ ਸਨ।

Comment here