ਸਿਆਸਤਖਬਰਾਂ

ਚੰਨੀ ਨੇ ਬਣੇ ਸੌ ਦਿਨਾਂ ਲਈ ਪੰਜਾਬ ਦੇ 16ਵੇਂ ਮੁੱਖ ਮੰਤਰੀ

ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
ਬੇਅਦਬੀ, ਕਿਸਾਨੀ, ਬਿਜਲੀ, ਮਹਿੰਗਾਈ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਮਾਫੀਆ ਮੁੱਖ ਚੁਣੌਤੀਆਂ 
ਜਲੰਧਰ – 58 ਸਾਲਾ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਦੀ ਧਰਤੀ ਤੋਂ ਆਸ਼ੀਰਵਾਦ ਲੈ ਕੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦਾ ਹਲਫ਼ ਲੈ ਲਿਆ ਹੈ। ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਰਾਜਮਾਨ ਹੋਇਆ ਹੈ। ਇਸ ਤੋਂ ਇਲਾਵਾ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਮਹਿਜ਼ ਅੱਧਾ ਘੰਟਾਂ ਪਹਿਲਾਂ ਉੱਪ ਮੁੱਖ ਮੰਤਰੀ ਦੇ ਨਾਵਾਂ ਵਿੱਚ ਬਦਲਾਅ ਕੀਤਾ ਗਿਆ ਹੈ। ਬ੍ਰਹਮ ਮੋਹਿੰਦਰਾ ਦੀ ਜਗ੍ਹਾ ਓਮ ਪ੍ਰਕਾਸ਼ ਸੋਨੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਦੂਜੇ ਉਪ ਮੁੱਖ ਮੰਤਰੀ ਹੋਣਗੇ। ਕਾਂਗਰਸ ਵਿਧਾਇਕ ਦਲ ਦੀ ਹੋਈ ਮੀਟਿੰਗ ਵਿੱਚ ਨਵਾਂ ਆਗੂ ਚੁਣਨ ਲਈ ਵਿਧਾਇਕਾਂ ਨੇ ਸਰਬਸੰਮਤੀ ਨਾਲ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਸਨ।
ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਚੰਨੀ ਲਈ ਇਹ ਪਰਖ ਦੀ ਘੜੀ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵਾਅਦਿਆਂ ਤੋਂ ਪਲਟਣ ਕਰਕੇ ਲੋਕਾਂ ਦਾ ਵਿਸਵਾਸ਼ ਟੁੱਟਿਆ ਹੈ। ਕਾਂਗਰਸ ਹਾਈ ਕਮਾਨ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਠਾਉਣ ਦਾ ਫੈਸਲਾ ਕਰਕੇ ਅਗਾਮੀ ਚੋਣਾਂ ਲਈ ਵੱਡਾ ਦਾਅ ਖੇਡਿਆ ਹੈ। ਚੰਨੀ ਲਈ ਮੁੱਖ ਮੰਤਰੀ ਦਾ ਅਹੁਦਾ ਫੁੱਲਾਂ ਦੀ ਨਹੀਂ ਕੰਡਿਆਂ ਦੀ ਸੇਜ ਹੋਵੇਗੀ ਕਿਉਂਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਰਪੇਸ਼ ਰਹਿਣਗੀਆਂ। ਇਥੇ ਵੱਡਾ ਮਸਲਾ ਇਹ ਹੈ ਕਿ ਅਗਾਮੀ ਚੋਣਾਂ ਤੋਂ ਪਹਿਲਾਂ ਨਵੇਂ ਮੁੱਖ ਮੰਤਰੀ ਨੂੰ ਕੰਮ ਕਰਨ ਲਈ ਲਗਭਗ 100 ਦਿਨ ਹੀ ਮਿਲਣਗੇ। ਉਨ੍ਹਾਂ ਲਈ 18 ਨੁਕਾਤੀ ਏਜੰਡਾ ਪਰਖ ਬਣੇਗਾ। ਪੰਜਾਬ ਵਿਚ ਅਗਲੇ ਸਾਲ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੀ ਸਥਿਤੀ ਵਿੱਚ, ਮੰਨਿਆ ਜਾ ਰਿਹਾ ਹੈ ਕਿ ਜਨਵਰੀ ਤੋਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਭਾਵ, ਨਵੇਂ ਮੁੱਖ ਮੰਤਰੀ ਕੋਲ ਕੰਮ ਕਰਨ ਲਈ ਵੱਧ ਤੋਂ ਵੱਧ ਤਿੰਨ ਮਹੀਨੇ ਹੋਣਗੇ। ਪਰ ਜੇਕਰ ਪੰਜਾਬ ਕਾਂਗਰਸ ਦਾ ਸਿਆਸੀ ਪਿਛੋਕੜ ਦੇਖਿਆ ਜਾਵੇ ਤਾਂ ਚੰਨੀ ਦੀ ਮੁੱਖ ਮੰਤਰੀ ਵਜੋਂ ਤਿੰਨ ਚਾਰ ਮਹੀਨੇ ਵਾਸਤੇ ਕੀਤੀ ਗਈ ਨਿਯੁਕਤੀ ਪਾਰਟੀ ਹਾਈ ਕਮਾਂਡ ਵੱਲੋਂ ਇਕ ਸਿਆਸੀ ਪੱਤਾ ਖੇਡਣ ਵਾਲੀ ਖੇਡ ਤੋ ਵੱਧ ਹੋਰ ਕੁੱਜ ਵੀ ਨਹੀਂ। ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ, ਹਰਚਰਨ ਸਿੰਘ ਬਰਾੜ ਤੇ ਰਾਜਿੰਦਰ ਕੌਰ ਭੱਠਲ਼ ਨੂੰ ਜਿਹਨਾਂ ਹਾਲਾਤਾਂ ਚ ਮੁੱਖ ਮੰਤਰੀਆਂ ਬਣਾਇਆਂ ਗਿਆ ਸੀ, ਉਹ ਬਿਲਕੁਲ ਪੰਜਾਬ ਕਾਂਗਰਸ ਦੇ ਅਜੋਕੇ ਹਾਲਾਤਾਂ ਨਾਲ ਮਿਲਦੇ ਜੁਲਦੇ ਹੀ ਸਨ ਤੇ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਡੰਮੀ ਹੀ ਸਾਬਤ ਹੋਏ ਸਨ, ਹੁਣ ਚੰਨੀ ਨਾਲ ਵੀ ਏਹੀ ਕੁੱਝ ਹੋਣ ਵਾਲਾ ਹੈ।
ਪੰਜਾਬ ਵਿਚ ਕਰੀਬ 34 ਫੀਸਦੀ ਤੋਂ ਵੱਧ ਦਲਿਤ ਭਾਈਚਾਰੇ ਦਾ ਵੋਟ ਬੈਂਕ ਹੈ ਤੇ 34 ਰਾਖਵੇਂ ਹਲਕੇ ਹਨ। ਇੱਥੇ ਇਹ ਵੀ ਦੱਸਣਾ ਬਣਦਾਹੈ ਕਿ ਭਾਜਪਾ ਨੇ ਪਹਿਲਾਂ ਹੀ ਅਗਲੀਆਂ ਚੋਣਾਂ ਵਿਚ ਦਲਿਤ ਵਿਅਕਤੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਬਹੁਜਨ ਸਮਾਜ ਪਾਰਟੀ ਨਾਲ ਸਿਆਸੀ ਗਠਜੋੜ ਕਰਕੇ ਡਿਪਟੀ ਮੁੱਖ ਮੰਤਰੀ ਕਿਸੇ ਦਲਿਤ ਨੂੰ ਬਣਾਏ ਜਾਣ ਦਾ ਫੈਸਲਾ ਕੀਤਾ ਹੈ।
ਚੰਨੀ ਨੇ ਲਏ ਕਈ ਅਹਿਮ ਫੈਸਲੇ , ਕੈਬਨਿਟ ’ਚ ਕਰਨਗੇ ਫੇਰਬਦਲ
ਚਰਨਜੀਤ ਸਿੰਘ ਚੰਨੀ ਵੱਲੋਂ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਵੱਡੇ ਫੈਸਲੇ ਲਏ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਨਵੀਂ ਕੈਬਨਿਟ ਵੱਲੋਂ ਵੱਡੇ ਪ੍ਰਸ਼ਾਸਕੀ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ।ਨਵੀਂ ਟੀਮ ਦੀ ਤਾਇਨਾਤੀ ਹੋ ਗਈ ਹੈ। ਰਾਹੁਲ ਤਿਵਾੜੀ ਨੂੰ ਸਪੈਸ਼ਲ ਪ੍ਰਿੰਸੀਪਲ ਸਕੱਤਰ ਲਾਇਆ ਗਿਆ ਹੈ। ਹੁਸਨ ਲਾਲ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਲਾਏ ਗਏ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇਣ ਮਗਰੋਂ ਉਨ੍ਹਾਂ ਨਾਲ ਤਾਇਨਾਤ ਟੀਮ ਨੇ ਅਸਤੀਫਾ ਦੇ ਦਿੱਤਾ ਸੀ।  ਨਵੇਂ ਮੁੱਖ ਮੰਤਰੀ ਆਪਣੀ ਸੁਰੱਖਿਆ ਘਟਾਉਣਗੇ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਹੋਵੇਗਾ। ਤਹਿਸੀਲਾਂ ਵਿਚ ਲੋਕਾਂ ਦੇ ਬਿਨਾ ਕਿਸੇ ਮੁਸ਼ਕਲ ਤੋਂ ਕੰਮ ਹੋਣਗੇ,  ਨਹੀਂ ਤਾਂ ਜਾਂ ਫਿਰ ਉਹ ਰਹਿਣਗੇ ਜਾਂ ਫਿਰ ਮੈਂ ਰਹਾਂਗਾ।
ਨਵੇਂ ਮੁੱਖ ਮੰਤਰੀ ਨੂੰ ਖਾਸ ਕਰਕੇ ਬਹਿਬਲ ਤੇ ਬਰਗਾੜੀ ਮਾਮਲੇ ’ਤੇ ਨਤੀਜੇ ਦੇਣੇ ਹੋਣਗੇ। ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਕਾਂਗਰਸ ’ਤੇ ਮਾਫੀਆ ਰਾਜ ਦੇ ਲੱਗੇ ਦਾਗ਼ ਨੂੰ ਧੋਣਾ ਵੀ ਚੁਣੌਤੀ ਹੋਵੇਗਾ। ਇਸ ਤੋਂ ਇਲਾਵਾ ਵੱਧ ਨਸ਼ਾ ਤਸਕਰੀ ਦੇ ਮਾਮਲੇ ’ਚ ਵੱਡੇ ਮਗਰਮੱਛਾਂ ਨੂੰ ਹੱਥ ਪਾਉਣ ਦੀ ਦਲੇਰੀ ਦਿਖਾਉਣੀ ਹੋਵੇਗੀ। ਇਸੇ ਤਰ੍ਹਾਂ ਮਹਿੰਗੇ ਬਿਜਲੀ ਸਮਝੌਤੇ ਵੀ ਉਨ੍ਹਾਂ ਦਾ ਇਮਤਿਹਾਨ ਲੈਣਗੇ। ਪੰਜਾਬ ਵਿੱਚ ਰੁਜ਼ਗਾਰ ਦਾ ਵੱਡਾ ਮਸਲਾ ਹੈ। ਕਿਸਾਨੀ ਸਭ ਤੋਂ ਵੱਡਾ ਮਸਲਾ ਹੋਵੇਗਾ। ਉਨ੍ਹਾਂ ਕਿਹਾ ਕਿ ਥਾਣਿਆਂ ਵਿਚ ਕੋਈ ਮੁਨਸ਼ੀ, ਥਾਣੇਦਾਰ ਤੰਗ ਨਹੀਂ ਕਰੇਗਾ। ਉਨ੍ਹਾਂ ਨੇ ਜਿਥੇ ਕਿਸਾਨਾਂ ਨਾਲ ਖੜ੍ਹਨ ਦੀ ਗੱਲ ਆਖੀ ਹੈ, ਉਤੇ ਸੂਬੇ ਵਿਚੋਂ ਮਾਫਿਆ ਰਾਜ ਦੇ ਸਫਾਏ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਸੂਬੇ ਵਿਚ ਬਿਜਲੀ ਸਸਤੀ ਕਰਨ ਸਣੇ ਹਾਈਕਮਾਨ ਵੱਲੋਂ ਦਿੱਤੇ 18 ਟਾਸਕ ਤੈਅ ਸਮੇਂ ਵਿਚ ਪੂਰੇ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਈਨੰਗ ਅਤੇ ਮਾਫੀਆ ਚਲਾਉਣ ਵਾਲੇ ਮੈਨੂੰ ਨਾ ਮਿਲਣ। ਪੰਜਾਬ ਨੂੰ ਸੋਨੇ ਦੀ ਚਿੜੀ ਬਣਾਉਣ ਦਾ ਕੰਮ ਕੀਤਾ ਜਾਵੇਗਾ। ਕਿਸੇ ਵੀ ਗਰੀਬ ਦਾ ਪਾਣੀ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। ਹਰ ਕਿਸੇ ਨੂੰ ਮੁਫਤ ਮਿਲੇਗਾ। ਜਿਸ ਦਾ ਕੁਨੈਕਸ਼ਨ 5 ਸਾਲਾਂ ਵਿਚ ਕੱਟਿਆ ਗਿਆ ਹੈ, ਨੂੰ ਮੁੜ ਬਹਾਲ ਕੀਤਾ ਜਾਵੇਗਾ। ਸ਼ਹਿਰ ਦੇ ਲੋਕਾਂ ਨੂੰ ਸਿਵਰਾਜ ’ਤੇ ਵੀ ਸਹੂਲਤ ਦਿੱਤੀ ਜਾਵੇਗੀ। ਅਮਰਿੰਦਰ ਸਿੰਘ ਦੇ ਜੋ ਕੰਮ ਬਾਕੀ ਰਹਿ ਗਿਆ ਹੈ, ਉਹ ਕੀਤਾ ਜਾਵੇਗਾ। ਗੁਰੂ ਦੀ ਬੇਅਦਬੀ ਦਾ ਇਨਸਾਫ ਮਿਲੇਗਾ। ਤਹਿਸੀਲ ਵਿੱਚ ਸਹੀ ਕੰਮ ਕੀਤਾ ਜਾਵੇਗਾ। ਸਰਕਾਰ ਇਮਾਨਦਾਰੀ ਨਾਲ ਚੱਲੇਗੀ। ਪੱਕੇ ਹੋਣ ਵਾਲੇ ਮੁਲਾਜ਼ਮ ਪੱਕੇ ਹੋਣਗੇ, ਬੱਸ ਥੋੜ੍ਹਾ ਸਮਾਂ ਦਿਓ। ਸਾਰੇ ਹੜਤਾਲੀ ਕਰਮਚਾਰੀਆਂ ਨੂੰ ਅਪੀਲ, ਹੜਤਾਲ ਬੰਦ ਕਰੋ, ਕੰਮ ਉਤੇ ਆਓ। ਸਾਰੇ ਮਸਲੇ ਹੱਲ ਹੋਣਗੇ। ਮੇਰਾ ਬਿਸਤਰਾ ਗੱਡੀ ਵਿਚ ਹੀ ਹੋਵੇਗਾ। ਦੋ ਦਿਨ ਦਫਤਰ ਵਿਚ ਪੱਕਾ ਹੋਵਾਂਗਾ। ਡੀਸੀ ਲਈ ਇਕ ਸਮਾਂ ਤੈਅ ਹੋਵੇਗਾ, ਜਦੋ ਉਹ ਲੋਕਾਂ ਨੂੰ ਮਿਲੇਗਾ।

Comment here