ਸਿਆਸਤਖਬਰਾਂ

ਛੇ ਸਾਲਾ ਬੱਚਾ ਬੋਰਵੈੱਲ ਚ ਡਿੱਗਿਆ, ਮੌਤ

ਗੜ੍ਹਦੀਵਾਲਾ- ਅੱਜ ਖੁੱਲੇ ਬੋਰਵੈੱਲ ਨੇ ਇੱਕ ਹੋਰ ਮਸੂਮ ਦੀ ਜਾਨ ਲੈ ਲਈ। ਗੜ੍ਹਦੀਵਾਲਾ ਦੇ ਪਿੰਡ ਖਿਆਲਾ ਦੇ ਕੱਚੇ ਰਸਤੇ ‘ਚ 6 ਸਾਲਾ ਇਕ ਬੱਚਾ ਰਿਤਿਕ ਰੋਸ਼ਨ ਆਖ਼ਰ ਜ਼ਿੰਦਗੀ ਦੀ ਜੰਗ ਹਾਰ ਗਿਆ। ਬੋਰਵੈੱਲ ‘ਚੋਂ ਬਾਹਰ ਕੱਢਣ ਤੋਂ ਬਾਅਦ ਐਨ ਡੀ ਆਰ ਐਫ ਤੇ ਆਰਮੀ ਵੱਲੋਂ ਉਸ ਨੂੰ ਹਸਪਤਾਲ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।  ਉੱਧਰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਬੱਚੇ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਅਤੇ ਪਰਿਵਾਰ ਨੂੰ 2 ਲੱਖ ਰੁਪਏ ਸਰਕਾਰ ਵੱਲੋਂ ਦੇਣ ਦਾ ਐਲਾਨ ਕੀਤਾ। ਰਿਤਿਕ ਨੂੰ ਵੀ ਉਸੇ ਜਵਾਨ ਗੁਰਿੰਦਰ ਸਿੰਘ ਨੇ ਬੋਰਵੈਲ ਚੋਂ ਸਹੀ ਸਲਾਮਤ ਬਾਹਰ ਕੱਢਿਆ ਸੀ ਜਿਸ ਨੇ ਸੰਗਰੂਰ ਦੇ ਫਤਿਹਵੀਰ ਨੂੰ ਬੋਰਵੈੱਲ ‘ਚੋਂ ਬਾਹਰ ਕੱਢਿਆ ਸੀ। ਗੁਰਿੰਦਰ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਸਾਹਿਬ ਦੀ ਸਾਇਕਲ ਰੈਲੀ ਵਿਚੋਂ ਹੀ ਸਿੱਧਾ ਇਧਰ ਨੂੰ ਆ ਗਿਆ।

ਪਰਵਾਸੀ ਮਜ਼ਦੂਰ ਰਜਿੰਦਰ ਸਿੰਘ ਦਾ 6 ਸਾਲਾ ਬੇਟਾ ਰਿਤਿਕ ਰੋਸ਼ਨ ਥੋੜ੍ਹਾ ਮੰਦਬੁੱਧੀ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਬੱਚੇ ਦੇ ਪਿੱਛੇ ਕੁੱਤੇ ਪਏ ਸਨ। ਕੁੱਤਿਆਂ ਤੋਂ ਡਰਦਾ ਹੋਇਆ ਇਹ ਬੋਰਵੈੱਲ ਦੇ ਉੱਪਰ ਜਾ ਚੜ੍ਹਿਆ ਤੇ ਅਚਾਨਕ ਉਸ ਅੰਦਰ ਡਿੱਗ ਗਿਆ। ਇਸ ਮੌਕੇ ‘ਤੇ ਪਿੰਡ ਵਾਸੀਆਂ ਵੱਲੋਂ ਬੱਚੇ ਨੂੰ ਕੱਢਣ ਦੀ ਕੋਸ਼ਿਸ਼ ਕੀਤੀ । ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ, ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਵੱਡੀ ਗਿਣਤੀ ‘ਚ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ । ਆਕਸੀਜਨ ਦਾ ਸਿਲੰਡਰ ਅਤੇ ਕੈਮਰਾ ਬੋਰਵੈੱਲ ‘ਚ ਪਾਇਆ ਗਿਆ। ਕੈਮਰੇ ਰਾਹੀਂ ਬੱਚੇ ਦੀ ਹਰ ਹਰਕਤ ‘ਤੇ ਨਜ਼ਰ ਰੱਖੀ ਗਈ। ਜਦੋਂ ਹਲਕਾ ਵਿਧਾਇਕ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਾਢੇ ਵੱਲੋਂ ਆਰਮੀ ਅਤੇ ਐੱਨਡੀਆਰਐੱਫ ਦੀਆਂ ਟੀਮਾਂ ਬੁਲਾ ਲਈਆਂ ਗਈਆਂ । ਡਾਕਟਰਾਂ ਦੀਆਂ ਟੀਮਾਂ ਵੀ ਬੁਲਾ ਲਈਆਂ ਗਈਆਂ , ਪਰ ਅਫਸੋਸ ਕਿ ਸਾਰੀਆਂ ਕੋਸ਼ਿਸ਼ਾਂ ਨਾਕਾਮ ਸਿੱਧ ਹੋਈਆਂ।

 

Comment here