ਪਟਨਾ-ਤਖਤ ਸ੍ਰੀ ਹਰਿਮੰਦਰ ਜੀ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਦੇ ਮੈਂਬਰ ਜਗਜੋਤ ਸਿੰਘ ਸੋਹੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਦਰਅਸਲ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਦੇਹਾਂਤ ਤੋਂ ਬਾਅਦ ਪ੍ਰਧਾਨ ਦਾ ਅਹੁਦਾ ਖ਼ਾਲੀ ਹੋ ਗਿਆ ਸੀ।ਜਿਸ ਤੋਂ ਬਾਅਦ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ 15 ਜਨਵਰੀ ਤੋਂ ਪਹਿਲਾਂ ਨਵੇਂ ਪ੍ਰਧਾਨ ਦੀ ਚੋਣ ਕਰਵਾਉਣ ਦੇ ਆਦੇਸ਼ ਦੀ ਪਾਲਣਾ ਕਰਦੇ ਹੋਏ ਸ਼ਨਿੱਚਰਵਾਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਕਮੇਟੀ ਮੈਂਬਰਾਂ ਦੀ ਬੈਠਕ ਸੱਦੀ ਗਈ ਸੀ।
ਇਸ ਦੌਰਾਨ ਜਗਜੋਤ ਸਿੰਘ ਸੋਹੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਨਵੇਂ ਨਿਯੁਕਤ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਸਾਰੇ ਮੈਂਬਰਾਂ ਤੇ ਸਮਰਥਕਾਂ ਨਾਲ ਤਖ਼ਤ ਸਾਹਿਬ ’ਚ ਨਤਮਸਤਕ ਹੋ ਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ।ਇਸ ਸਮੇਂ ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਤਖ਼ਤ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਅਰਦਾਸ ਕੀਤੀ। ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਪ੍ਰਕਾਸ਼ ਪੁਰਬ ਦੌਰਾਨ ਸਾਰੇ ਮੈਂਬਰਾਂ ਦਾ ਸਹਿਯੋਗ ਦੇਣ ਲਈ ਉਨ੍ਹਾਂ ਦਾ ਖਾਸ ਤੌਰ ’ਤੇ ਧੰਨਵਾਦ ਕੀਤਾ। ਇਸ ਤੋਂ ਬਾਅਦ ਇੰਦਰਜੀਤ ਸਿੰਘ ਨੇ ਜਗਜੋਤ ਸਿੰਘ ਸੋਹੀ ਨੂੰ ਪ੍ਰਧਾਨ ਬਣਾਉਣ ਦਾ ਮਤਾ ਪੇਸ਼ ਕੀਤਾ।ਚਰਨਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਇਸ ਮਤੇ ਦਾ ਸਮਰਥਨ ਕੀਤਾ।ਇਸ ਤਰ੍ਹਾਂ ਸ਼ਨਿੱਚਰਵਾਰ ਨੂੰ ਤਖਤ ਸ੍ਰੀ ਹਰਿਮੰਦਰ ਜੀ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਦੇ ਮੈਂਬਰ ਜਗਜੋਤ ਸਿੰਘ ਸੋਹੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ।
Comment here