ਨਵੀਂ ਦਿੱਲੀ : ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਦੇਸ਼ ਦੇ ਅਗਲੇ ਉਪ ਰਾਸ਼ਟਰਪਤੀ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਇਸ ਨੂੰ ਮਨਜ਼ੂਰੀ ਦਿੱਤੀ ਗਈ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪ੍ਰੈੱਸ ਕਾਨਫਰੰਸ ‘ਵਿਚ ਇਹ ਜਾਣਕਾਰੀ ਦਿੱਤੀ। ਭਾਜਪਾ ਨੇ ਇਸ ਵਾਰ ਮੀਤ ਪ੍ਰਧਾਨ ਦੀ ਚੋਣ ਵਿੱਚ ਵੀ ਹੈਰਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ, ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਦੇ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਜਮਾ ਹੈਪਤੁੱਲਾ ਦੇ ਨਾਂ ਵੀ ਚਰਚਾ ਵਿੱਚ ਸਨ।
ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਐਨਡੀਏ ਦਾ ਉਪ ਰਾਸ਼ਟਰਪਤੀ ਉਮੀਦਵਾਰ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ”ਖੁਸ਼ ਹਾਂ ਕਿ ਜਗਦੀਪ ਧਨਖੜ (ਪੱਛਮੀ ਬੰਗਾਲ ਦੇ ਰਾਜਪਾਲ) ਸਾਡੇ (ਭਾਰਤ ਦੇ) ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ। ਮੈਨੂੰ ਯਕੀਨ ਹੈ ਕਿ ਉਹ ਰਾਜ ਸਭਾ ਵਿੱਚ ਇੱਕ ਸ਼ਾਨਦਾਰ ਸਪੀਕਰ ਹੋਣਗੇ ਅਤੇ ਰਾਸ਼ਟਰੀ ਤਰੱਕੀ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਸਦਨ ਦੀ ਕਾਰਵਾਈ ਦੀ ਅਗਵਾਈ ਕਰਨਗੇ।”
ਕੈਪਟਨ ਨੂੰ ਪਛਾੜ ਧਨਖੜ ਨੇ ਮਾਰੀ ਬਾਜੀ
ਉਪ ਰਾਸ਼ਟਰਪਤੀ ਦੇ ਨਾਂ ਲਈ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਦੀ ਚਰਚਾ ਹੋ ਰਹੀ ਸੀ। ਚਰਚਾ ਚੱਲ ਰਹੀ ਸੀ ਕਿ ਭਾਜਪਾ ਕੈਪਟਨ ਨੂੰ ਕਿਸੇ ਬਿਹਤਰ ਅਹੁਦੇ ’ਤੇ ਬਿਠਾ ਸਕਦੀ ਹੈ। ਬੀਤੀ ਸ਼ਾਮ ਤੱਕ ਇਹੀ ਚਰਚਾ ਰਹੀ ਅਤੇ ਕੈਪਟਨ ਦੇ ਬਚੇ ਹੋਏ ਕਰੀਬੀ ਇੱਕਾ-ਦੁੱਕਾ ਲੋਕ ਇਸ ਖ਼ਬਰ ਤੋਂ ਕਾਫੀ ਖੁਸ਼ ਸਨ। ਇਸ ਤੋਂ ਬਾਅਦ ਦੇਰ ਸ਼ਾਮ ਐੱਨ.ਡੀ.ਏ. ਵੱਲੋਂ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾ ਦਿੱਤਾ ਗਿਆ, ਜਿਸ ਤੋਂ ਬਾਅਦ ਕੈਪਟਨ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਚਿਹਰਿਆਂ ’ਤੇ ਖੁਸ਼ੀ ਦੀ ਲਹਿਰ ਇਕ ਵਾਰ ਫਿਰ ਤੋਂ ‘ਧਰੀ-ਧਰਾਈ’ ਰਹਿ ਗਈ।
ਸੋਸ਼ਲ ਮੀਡੀਆ ’ਤੇ ਕੈਪਟਨ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਲੋਕ ਤਾਂ ਇਥੋਂ ਤੱਕ ਕਹਿ ਰਹੇ ਹਨ ਕਿ ‘ਨਹਾਤੀ ਧੋਤੀ ਰਹਿ ਗਈ ਤੇ…’। ਜ਼ਿਕਰਯੋਗ ਹੈ ਕਿ ਕੈਪਟਨ ਸਿਹਤ ਦੇ ਮਾਮਲੇ ’ਚ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਹ ਸਿਆਸੀ ਹਲਕਿਆਂ ਤੋਂ ਗਾਇਬ ਸਨ। ਹਾਲ ਹੀ ’ਚ ਉਨ੍ਹਾਂ ਦਾ ਇੰਗਲੈਂਡ ’ਚ ਇਲਾਜ ਹੋਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਮੁੜ ਤੋਂ ਰਾਜਨੀਤੀ ’ਚ ਨਵੀਂ ਪਾਰੀ ਸ਼ੁਰੂ ਕਰਨ ਦੀ ਚਰਚਾ ਸੀ।

Comment here