ਸਿਆਸਤਖਬਰਾਂਦੁਨੀਆ

ਜਗਮੀਤ ਨੇ ਵਿਦਿਆਰਥੀਆਂ ਦੀ ਰਿਹਾਇਸ਼ ਸੰਕਟ ‘ਤੇ ਘੇਰੀ ਟਰੂਡੋ ਸਰਕਾਰ

ਓਟਾਵਾ-ਕੈਨੇਡਾ ਇਸ ਵੇਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਰਿਹਾਇਸ਼ੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਸਦ ਮੈਂਬਰ ਅਤੇ ਸਰਕਾਰ ਵਿੱਚ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਆਲੋਚਨਾ ਕੀਤੀ ਹੈ। ਅਸਲ ਵਿੱਚ ਕੈਨੇਡਾ ਇਸ ਵੇਲੇ ਇੱਕ ਰਿਹਾਇਸ਼ੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸਦਾ ਕੈਨੇਡੀਅਨਾਂ, ਖਾਸ ਤੌਰ ‘ਤੇ ਨੌਜਵਾਨਾਂ, ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਘੱਟ ਆਮਦਨੀ ਵਾਲੇ ਪਰਿਵਾਰਾਂ ‘ਤੇ ਕਾਫ਼ੀ ਪ੍ਰਭਾਵ ਪੈ ਰਿਹਾ ਹੈ।
ਕੈਨੇਡੀਅਨ ਸੰਸਦ ਮੈਂਬਰ ਜਗਮੀਤ ਸਿੰਘ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਟਰੂਡੋ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਦੇਸ਼ ਵਿਚ ਰਿਹਾਇਸ਼ੀ ਸੰਕਟ ਲਈ ਉਨ੍ਹਾਂ ‘ਤੇ ਦੋਸ਼ ਲਗਾਇਆ ਜਾਣਾ ਚਾਹੀਦਾ ਹੈ ਨਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ।
ਉਸਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ ਕਿ ਜਸਟਿਨ ਟਰੂਡੋ ਦੇ ਰਿਹਾਇਸ਼ੀ ਸੰਕਟ ਨੇ ਵਿਦਿਆਰਥੀਆਂ ਨੂੰ ਘਰ ਲੱਭਣ ਲਈ ਸੰਘਰਸ਼ ਕਰਨ ਲਈ ਮਜ਼ਬੂਰ ਕੀਤਾ ਹੈ। ਵਿਦਿਆਰਥੀਆਂ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਫੌਰੀ ਹੱਲ ਲਾਗੂ ਕਰਨਾ ਚਾਹੀਦਾ ਹੈ। ਇਸ ਸਥਿਤੀ ਨਾਲ ਨਜਿੱਠਣ ਦੇ ਉਪਾਵਾਂ ਵਿੱਚ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਨੂੰ ਸੀਮਤ ਕਰਨ ਦਾ ਪ੍ਰਸਤਾਵ ਵੀ ਰੱਖਿਆ ਹੈ। ਹਾਲਾਂਕਿ ਜਗਮੀਤ ਸਿੰਘ ਨੇ ਇਸ ਨੂੰ ਹਾਸੋਹੀਣਾ ਫ਼ੈਸਲਾ ਦੱਸਿਆ ਹੈ।
ਜਗਮੀਤ ਨੇ ਟਰੂਡੋ ਨੂੰ ਪ੍ਰਸਤਾਵ ਦਿੱਤਾ ਕਿ ਵਿਦਿਅਕ ਸੰਸਥਾਵਾਂ ਨੂੰ ਆਪਣੇ ਵਿਦਿਆਰਥੀਆਂ ਨੂੰ ਬਰਕਰਾਰ ਰੱਖਣ ਦੀ ਯੋਜਨਾ ਬਣਾਉਣੀ ਚਾਹੀਦੀ ਹੈ। ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਵੀ ਪ੍ਰਭਾਵਿਤ ਹੋਏ ਹਨ। ਇਹਨਾਂ ਵਿਚੋਂ ਕੁਝ ਵਿਦਿਆਰਥੀ ਸਮੂਹ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਭਾਰਤ ਦੇ ਸਨ, ਨੇ ਵੀ ਉੱਚਿਤ ਰਿਹਾਇਸ਼ੀ ਸਹੂਲਤਾਂ ਦੀ ਮੰਗ ਨੂੰ ਲੈ ਕੇ ਆਪਣੇ ਕੈਂਪਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਸੀ। ਐਨ.ਡੀ.ਪੀ ਦੇ ਸੰਸਦ ਮੈਂਬਰ ਨੇ ਕਿਹਾ ਕਿ ਗੰਭੀਰ ਰਿਹਾਇਸ਼ੀ ਸੰਕਟ ਦਾ ਸਾਹਮਣਾ ਕਰਦੇ ਹੋਏ ਟਰੂਡੋ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਪਾਬੰਦੀ ਦੀ ਗੱਲ ਕਰ ਰਹੇ ਹਨ। ਇਹ ਹਾਸੋਹੀਣਾ ਹੈ।

Comment here