ਅਪਰਾਧਖਬਰਾਂਚਲੰਤ ਮਾਮਲੇ

ਜਗਰਾਓਂ ‘ਚ ਕਬੱਡੀ ਖਿਡਾਰੀ ਨੇ ਪ੍ਰੇਮਿਕਾ ਖਾਤਰ ਕੀਤੀ ਖੁਦਕੁਸ਼ੀ

ਲੁਧਿਆਣਾ-ਲੁਧਿਆਣਾ ਦੇ ਜਗਰਾਓਂ ਵਿੱਚ ਇੱਕ ਕਬੱਡੀ ਖਿਡਾਰੀ ਨੇ ਪ੍ਰੇਮਿਕਾ ਤੋਂ ਤੰਗ ਪਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪ੍ਰਦੀਪ ਸਿੰਘ ਕਬੱਡੀ ਖਿਡਾਰੀ ਹੋਣ ਦੇ ਨਾਲ-ਨਾਲ ਬਾਊਂਸਰ ਦਾ ਕੰਮ ਵੀ ਕਰਦਾ ਸੀ ਅਤੇ ਉਸ ਨੇ ਖੁਦਕੁਸ਼ੀ ਕਰ ਲਈ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਉਸਨੇ ਸਲਫਾਸ ਖਾਧੀ ਹੈ। ਮ੍ਰਿਤਕ ਦੇ ਦੋਸਤਾਂ ਨੇ ਦੱਸਿਆ ਕਿ ਲੜਕੀ ਉਸ ਨਾਲ ਹੀ ਲੁਧਿਆਣਾ ਦੇ ਕਿਸੇ ਮਾਲ ਵਿੱਚ ਕੰਮ ਕਰਦੀ ਸੀ, ਉਸਨੇ ਖੁਦ ਹੀ ਮ੍ਰਿਤਕ ਦਾ ਨੰਬਰ ਲਿਆ ਅਤੇ ਦੋਵੇਂ ਕਾਫੀ ਸਮੇਂ ਤੋਂ ਆਪਸ ਵਿੱਚ ਮਿਲਦੇ ਵੀ ਸਨ।
ਇਸ ਮਾਮਲੇ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਸਿਟੀ ਦੇ ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਪ੍ਰਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਉਸਦੇ ਇੱਕ ਲੜਕੀ ਨਾਲ ਪ੍ਰੇਮ ਸਬੰਧ ਸਨ। ਲੜਕੀ ਦੇ ਪ੍ਰੇਮ ਸਬੰਧਾਂ ਤੇ ਚੱਲਦਿਆਂ ਹੀ ਪ੍ਰਦੀਪ ਸਿੰਘ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਿੱਤੀ ਗਈ ਹੈ ਅਤੇ ਪੁਲਿਸ ਨੇ ਪ੍ਰਦੀਪ ਸਿੰਘ ਦੀ ਪਤਨੀ ਦੇ ਬਿਆਨ ਦੇ ਅਧਾਰ ਉੱਤੇ ਕਾਰਵਾਈ ਕਰਦਿਆਂ ਹੋਇਆਂ ਲੜਕੀ ਅਤੇ ਉਸ ਦੀ ਮਾਂ ਦੇ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਵੀ ਦਰਜ ਕਰ ਲਿਆ ਹੈ।
ਮ੍ਰਿਤਕ ਦੇ ਦੋਸਤਾਂ ਨੇ ਦੱਸਿਆ ਕਿ ਅਸੀਂ ਪੁਲਿਸ ਨੂੰ ਸਾਰੀ ਜਾਣਕਾਰੀ ਦੇ ਦਿੱਤੀ ਗਈ ਹੈ। ਉਨ੍ਹਾ ਵੱਲੋਂ 306 ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਪਤਨੀ ਨੂੰ ਉਸਦੇ ਪਤੀ ਦੇ ਪ੍ਰੇਮ ਸਬੰਧਾਂ ਦਾ ਪਤਾ ਲੱਗ ਗਿਆ ਸੀ ਅਤੇ ਇਸ ਸਬੰਧੀ ਸਮਝੌਤਾ ਵੀ ਹੋ ਗਿਆ ਸੀ ਪਰ ਬਾਅਦ ਵਿੱਚ ਲੜਕੇ ਨੂੰ ਉਸਦੀ ਪ੍ਰੇਮਿਕਾ ਗੱਲ ਕਰਨ ਲਈ ਕਹਿ ਰਹੀ ਸੀ। ਉਸ ਨਾਲ ਸਬੰਧ ਰੱਖਣਾ ਚਾਹੁੰਦੀ ਸੀ, ਜਿਸ ਕਰਕੇ ਉਸਨੇ ਕਿਸੇ ਦਬਾਅ ਹੇਠ ਆ ਕੇ ਖੁਦਕੁਸ਼ੀ ਕਰ ਲਈ ਹੈ।

Comment here