ਸਿਆਸਤਖਬਰਾਂਚਲੰਤ ਮਾਮਲੇ

ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ : ਭਗਵੰਤ ਮਾਨ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਲਟੀਮੇਟਮ ਉਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਜਵਾਬ ਦਿੱਤਾ ਹੈ। ਸੀਐਮ ਮਾਨ ਨੇ ਟਵਿੱਟ ਕੀਤਾ ਹੈ ਕਿ ਜਥੇਦਾਰ ਸ੍ਰੀ ਅਕਲ ਤਖਤ ਸਾਹਿਬ ਜੀ..ਸਭ ਨੂੰ ਪਤਾ ਹੈ ਕਿ ਤੁਸੀਂ ਤੇ ਸ਼੍ਰੋਮਣੀ ਕਮੇਟੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ..ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ..ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸੀੑ ਗੁਰੂ ਗੑੰਥ ਸਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਉਣ ਲਈ..।
ਦੱਸ ਦਈਏ ਕਿ ਬੀਤੇ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। ਬੈਠਕ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਸ਼ਿਆਂ ਅਤੇ ਪਤਿਤਪੁਣੇ ਦੇ ਖਿਲਾਫ ਅਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਮਵਰ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਖਾਲਸਾ ਵਹੀਰ ਅਰੰਭ ਕਰਨ ਦਾ ਐਲਾਨ ਕਰਦਿਆਂ ਸਰਕਾਰ ਨੂੰ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ 24 ਘੰਟੇ ਅੰਦਰ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਰੇ ਨੌਜਵਾਨਾਂ ਉਪਰ ਲਾਏ ਗਏ ਕੌਮੀ ਸੁਰੱਖਿਆ ਐਕਟ ਨੂੰ ਤੁਰੰਤ ਹਟਾਇਆ ਜਾਵੇ, ਹਰੀਕੇ ਦੇ ਹੈੱਡਵਰਕਸ ‘ਤੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਦੇ ਜਬਤ ਕੀਤੇ ਵਾਹਨ ਤੁਰੰਤ ਛੱਡਿਆ ਜਾਵੇ ਤੇ ਬੰਦ ਕੀਤੇ ਗਏ ਵੈੱਬ ਚੈਨਲ ਅਤੇ ਸੋਸ਼ਲ ਮੀਡੀਆ ਖਾਤੇ ਤੁਰੰਤ ਚਾਲੂ ਕੀਤੇ ਜਾਣ। ਇਸ ਦੌਰਾਨ ਪਿਛਲੇ ਦਿਨੀਂ ਪੰਜਾਬ ਪੁਲਿਸ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਤੇ ਸਿੱਖ ਰਿਆਸਤਾਂ ਦੇ ਝੰਡੇ ਅਤੇ ਚਿੰਨ੍ਹਾਂ ਨੂੰ ਖਾਲਿਸਤਾਨ ਦੇ ਝੰਡੇ ਵਜੋਂ ਗਲਤ ਪ੍ਰਚਾਰਿਆ ਗਿਆ, ਉਨ੍ਹਾਂ ਸਬੰਧਿਤ ਪੁਲਿਸ ਅਧਿਕਾਰੀਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ

Comment here