ਨਵੀਂ ਦਿੱਲੀ-ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਤੇ ਅਦਾਕਾਰਾ ਪਰਿਨੀਤੀ ਚੋਪੜਾ ਦੀ ਬੀਤੇ ਦਿਨੀਂ ਨਿੱਜੀ ਸਮਾਗਮ ਦੌਰਾਨ ਮੰਗਣੀ ਹੋਈ। ਹੁਣ ਪਰਿਨਿਤੀ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਉਤੇ ਮੰਗਣੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਮੌਕੇ ਪਰਿਨਿਤੀ ਨੇ ਲਿਖਿਆ ਹੈ- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਬਹੁਤ ਖੁਸ਼ੀ ਹੋਈ। ਗਿਆਨੀ ਹਰਪ੍ਰੀਤ ਸਿੰਘ ਦੀ ਮੌਜੂਦਗੀ ਸਾਡੇ ਲਈ ਸਭ ਕੁਝ ਸੀ। ਇਨ੍ਹਾਂ ਤਸਵੀਰਾਂ ਵਿਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਜਥੇਦਾਰ ਇਸ ਸਮਾਗਮ ਵਿਚ ਉਚੇਚੇ ਤੌਰ ਉਤੇ ਪਹੁੰਚੇ ਸਨ। ਹਾਲਾਂਕਿ ਇਸ ਦਾ ਕੁਝ ਜਥੇਬੰਦੀਆਂ ਨੇ ਵਿਰੋਧ ਵੀ ਕੀਤਾ ਸੀ। ਇਸ ਮੌਕੇ ਪੰਜਾਬੀ ਗਾਇਕ ਮੀਕਾ ਸਿੰਘ ਵੀ ਪਹੁੰਚੇ ਸਨ। ਰਾਘਵ ਚੱਢਾ ਤੇ ਅਦਾਕਾਰਾ ਪਰਿਨੀਤੀ ਮੀਕਾ ਸਿੰਘ ਦੇ ਗੀਤਾਂ ਉਤੇ ਝੂਮਦੇ ਨਜ਼ਰ ਆਏ। ਕੇਂਦਰੀ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਸਮਾਗਮ ਹੋਇਆ ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਰਿਨੀਤੀ ਦੀ ਚਚੇਰੀ ਭੈਣ ਤੇ ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਸਣੇ 150 ਦੇ ਕਰੀਬ ਰਿਸ਼ਤੇਦਾਰ ਸ਼ਾਮਲ ਹੋਏ। ਇਸੇ ਦੌਰਾਨ ਕਪੂਰਥਲਾ ਹਾਊਸ ਵਿੱਚ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਜਥੇਦਾਰ ਦਾ ਅਸ਼ੀਰਵਾਦ ਪਾ ਕੇ ਗਦਗਦ ਹਾਂ…ਪਰਿਨੀਤੀ ਚੋਪੜਾ

Comment here