ਅੰਮ੍ਰਿਤਸਰ-ਪੰਜਾਬ ਪੁਲਿਸ ਵੱਲੋਂ ਜਿਥੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਭੇਸ ਬਦਲ ਕੇ ਫਰਾਰ ਹੋਣ ਤੋਂ ਬਾਅਦ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਨੂੰ ਲੈ ਕੇ 27 ਮਾਰਚ ਨੂੰ ਇੱਕ ਅਹਿਮ ਮੀਟਿੰਗ ਸੱਦੀ ਹੈ । ਇਸ ਮੀਟਿੰਗ ਦੇ ਵਿੱਚ ਬੁੱਧੀਜੀਵੀਆਂ, ਵਿਦਿਆਰਥੀਆਂ, ਵਕੀਲਾਂ ਅਤੇ ਮਾਹਿਰਾਂ ਨੂੰ ਸੱਦਾ ਦਿੱਤਾ ਗਿਆ ਹੈ। ਦਰਅਸਲ 18 ਮਾਰਚ ਨੂੰ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਕਥਿਤ 11 ਸਾਥੀਆਂ ਨੂੰ ਭਲਕੇ ਬਾਬਾ ਬਕਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਰਅਸਲ ਭਲਕੇ ਸਾਰਿਆਂ ਦਾ ਪੁਲਿਸ ਰਿਮਾਂਡ ਖ਼ਤਮ ਹੋ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਬਾਅਦ ਉਨ੍ਹਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਿਆ। ਸਿਰਫ ਸੀਸੀਟੀਵੀ ਤਸਵੀਰਾਂ ਵਿੱਚ ਹੀ ਅੰਮ੍ਰਿਤਪਾਲ ਸਿੰਘ ਨੂੰ ਦੇਖਿਆ ਗਿਆ ਹੈ ਪਰ ਅਜੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਪੁਲਿਸ ਨੂੰ ਭਰੋਸਾ ਹੈ ਕਿ ਉਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਅਤੇ ਭੇਸ ਬਦਲ ਕੇ ਨੰਗਲ ਅੰਬੀਆਂ ਦੇ ਨਜ਼ਦੀਕੀ ਪਿੰਡ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ ਸੀ । ਪੁਲਿਸ ਨ ਉਸ ਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ ।
Comment here