ਸਿਆਸਤਖਬਰਾਂ

ਜਥੇਦਾਰ ਮੰਡ ਵਲੋੰ ਕੈਪਟਨ ਅਮਰਿੰਦਰ ਤਨਖਾਹੀਆ ਕਰਾਰ

ਸ੍ਰੀ ਅੰਮ੍ਰਿਤਸਰ ਸਾਹਿਬ- ਬੇਅਦਬੀ ਮਾਮਲਿਆਂ ਚ ਇਨਸਾਫ ਲਈ ਲੱਗੇ ਬਰਗਾੜੀ ਮੋਰਚੇ ਨੂੰ ਸਮੱਸਿਆ ਦੇ ਹੱਲ ਦਾ ਭਰੋਸਾ ਦੇ ਕੇ ਖਤਮ ਕਰਾਉਣ ਦੇ ਮਾਮਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਸੂਤੇ ਫਸੇ ਹੋਏ ਹਨ। ਇਸ ਮਾਮਲੇ ਵਿੱਚ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਅਕਾਲ ਤਖਤ ਸਾਹਿਬ ਉਤੇ ਅਰਦਾਸ ਕੀਤੀ ਜਿਸ ਤੋਂ ਬਾਅਦ ਇਹ ਫੈਸਲਾ ਸੁਣਾਇਆ ਗਿਆ। ਬਰਗਾੜੀ ਮੋਰਚੇ ਨੂੰ ਪੰਜਾਬ ਸਰਕਾਰ ਵੱਲੋਂ ਝੂਠਾ ਭਰੋਸਾ ਦੇ ਕੇ ਚੁਕਵਾਉਣ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਤਨਖਾਹੀਆ ਐਲਾਨਿਆ ਗਿਆ ਹੈ। ਮੋਰਚੇ ਨੂੰ ਤਾਰੋਪੀਡੋ ਕਰਨ ਦੇ ਦੋਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਪੂਰਨ ਰੂਪ ਵਿਚ ਜਿੰਮੇਵਾਰ ਅਤੇ ਦੋਸ਼ੀ ਮੰਨਿਆ ਗਿਆ ਹੈ।ਜਥੇਦਾਰ ਮੰਡ ਕਿਹਾ ਕਿ ਜਦੋਂ ਤੱਕ ਕੈਪਟਨ ਅਮਰਿੰਦਰ ਸਿੰਘ ਅਕਾਲ ਤਖਤ ਸਾਹਿਬ ਉਤੇ ਆ ਕੇ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਸਮੇਂ ਤੱਕ ਕਿਸੇ ਵੀ ਗੁਰਦੁਆਰਾ ਸਾਹਿਬ ਜਾਂ ਸੰਗਤੀ ਇਕੱਠ ਵਿੱਚ ਨਾ ਬੋਲਣ ਦਿੱਤਾ ਜਾਵੇ। ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਪਲਾਜ਼ਾ ਵਿਖੇ ਪੰਜ ਸਿੰਘਾਂ ਦੀ ਮੌਜੂਦਗੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਧੋਖੇ ਨਾਲ ਬਰਗਾੜੀ ਮੋਰਚਾ ਉਠਵਾਉਣ ਅਤੇ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨ੍ਹਾਂ ਵਲੋਂ ਸੱਦੇ ਜਾਣ ’ਤੇ ਹਾਜ਼ਰ ਨਾ ਹੋਣ ਤੇ ਤਨਖ਼ਾਹੀਆ ਐਲਾਨਿਆ ਗਿਆ ਹੈ।ਇਸ ਮਾਮਲੇ ਚ ਫਿਲਹਾਲ ਕੈਪਟਨ ਦਾ ਕੋਈ ਸਪਸ਼ਟੀਕਰਨ ਨਹੀਂ ਆਇਆ।

Comment here